17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਵਲੋਂ ਕੇਂਦਰ ਸਰਕਾਰ ਦੇ ਕਿਸਾਨ ਤੇ ਵਪਾਰ ਵਿਰੋਧੀ ਸਮਝੌਤਿਆਂ ਵਿਰੁੱਧ ਰੋਸ ਮੁਜ਼ਾਹਰਾ

ਅਜੀਤ ਡੈਸਕ 14-02-2026
ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਕੀਤੇ ਵਪਾਰ ਤੇ ਕਿਸਾਨ ਵਿਰੋਧੀ ਸਮਝੌਤਿਆਂ ਦੇ ਵਿਰੋਧ 'ਚ ਸਥਾਨਕ ਭਾਜਪਾ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਦੇਸ਼ ਦੇ ਵਪਾਰੀਆਂ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੇ ਸਮਝੌਤੇ ਭਾਰਤੀ ਬਾਜਾਰ, ਛੋਟੇ ਵਪਾਰੀਆਂ ਅਤੇ ਖੇਤੀਬਾੜੀ ਖੇਤਰ 'ਤੇ ਮਾੜਾ ਪ੍ਰਭਾਵ ਪਾ ਸਕਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਪਾਰੀ ਅਤੇ ਕਿਸਾਨ ਵਰਗ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਪੱਧਰ 'ਤੇ ਲੜੇਗੀ | ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਕੀਤੇ ਇਸ ਸਮਝੌਤੇ 'ਤੇ ਮੁੜ ਵਿਚਾਰ ਕਰੇ | ਇਸ ਮੌਕੇ ਅਮਿਤ ਨੇਗੀ, ਦਰਪਣ ਸੈਣੀ, ਸਤਵੰਤ ਸਿੰਘ ਸਿਆਣ, ਕੰਚਨ ਦਿਓਲ, ਸੁਖਦੇਵ ਸਿੰਘ, ਮਨਿੰਦਰ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੱਤਕਰਤਾਰ ਨੰਦਾਚੌਰ ਵਾਲਿਆਂ ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।