17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰ ਕੇ ਬਣਾਏ ਜਾ ਰਹੇ-ਰਿਪੂਦਮਨ ਕੌਰ

ਅਜੀਤ ਡੈਸਕ 14-02-2026
ਦਸੂਹਾ, 13 ਫਰਵਰੀ (ਭੁੱਲਰ)-ਬਲਾਕ ਸੰਮਤੀ ਮੈਂਬਰ ਰਿਪੂਦਮਨ ਕੌਰ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰਕੇ ਪਾਰਟੀ ਦੇ ਯੂਥ ਆਗੂਆਂ ਵਲੋਂ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਇਹ ਸਿਹਤ ਕਾਰਡ 'ਆਪ' ਦੇ ਯੂਥ ਵਿੰਗ ਦੇ ਆਗੂਆਂ ਵਲੋਂ ਹਰ ਹਲਕੇ ਦੇ ਪਿੰਡ-ਪਿੰਡ ਪਹੁੰਚ ਕਰਕੇ ਖ਼ੁਦ ਬਣਾਏ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਸੰਬੰਧਿਤ ਯੂਥ ਵਿੰਗ ਦੇ ਆਗੂ ਪਰਿਵਾਰਾਂ ਤੋਂ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕਰਕੇ ਉਨ੍ਹਾਂ ਨੂੰ ਸਲਿੱਪ ਦੇ ਰਹੇ ਹਨ ਜਿਸ ਪਿੱਛੋਂ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕ ਪੈਂਦੇ ਕਿਸੇ ਵੀ ਛੋਟੇ-ਵੱਡੇ ਸਰਕਾਰੀ ਹਸਪਤਾਲ ਵਿਚ ਪਹੁੰਚ ਕੇ ਇਸ ਸਲਿੱਪ ਨੂੰ ਜਮ੍ਹਾਂ ਕਰਵਾਉਣਗੇ ਜਿਸ ਉਪਰੰਤ ਹਸਪਤਾਲ ਵਿਚੋਂ ਸੰਬੰਧਿਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸਿਹਤ ਕਾਰਡ ਮਿਲਣਗੇ ਉਨ੍ਹਾਂ ਹੋਰ ਕਿਹਾ ਕਿ ਕਾਰਡ ਬਣਾਉਣ ਲਈ ਜ਼ਰੂਰੀ ਦਸਤਾਵੇਜ਼ ਆਧਾਰ ਕਾਰਡ ਤੇ ਵੋਟਰ ਕਾਰਡ ਹਨ ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਜ਼ਰੂਰੀ ਦਸਤਾਵੇਜ਼ ਆਧਾਰ ਕਾਰਡ ਤੇ ਜਨਮ ਸਰਟੀਫਿਕੇਟ ਹਨ |
ਪਿਛਲੀ ਖ਼ਬਰ ਸੁਰਜੀਤ ਸਿੰਘ ਜੌੜਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਅੱਡਾ ਸਰਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰ ਕੇ ਬਣਾਏ ਜਾ ਰਹੇ-ਰਿਪੂਦਮਨ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।