ਚੌਲਾਂਗ, 13 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਉੜਮੁੜ ਹਲਕਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਸੁਰਜੀਤ ਸਿੰਘ ਜੌੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਅੱਡਾ ਸਰਾਂ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ. ਜੌੜਾ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ | ਸ. ਜੌੜਾ ਨੇ ਆਪਣੇ ਸਰਕਲ ਪ੍ਰਧਾਨ ਦੀ ਨਿਯੁਕਤੀ ਤੇ ਹਲਕਾ ਇੰਚਾਰਜ ਰਸੂਲਪੁਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਡਾ ਸਰਾਂ ਸਰਕਲ ਦੇ ਪਿੰਡਾਂ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਅਕਾਲੀ ਵਰਕਰਾਂ ਵਿਚ ਜੋਸ਼ ਪੈਦਾ ਕਰਨਗੇ | ਸ .ਜੌੜਾ ਨੇ ਇਸ ਨਿਯੁਕਤੀ 'ਤੇ ਰਸੂਲਪੁਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਉਨ੍ਹਾਂ ਅੱਡਾ ਸਰਾਂ ਸਰਕਲ ਦੇ ਜੌੜਾ ਦੀ ਨਿਯੁਕਤੀ ਦਾ ਸਰਕਲ ਦੇ ਸਰਗਰਮ ਅਕਾਲੀ ਵਰਕਰਾਂ ਕਾਹਨ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਬਾਜਵਾ, ਪਿ੍ਥੀਪਾਲ ਸਿੰਘ ਦਾਤਾ, ਹਰਜਿੰਦਰ ਸਿੰਘ ਸੰਧੂ, ਗੁਰਮੇਲ ਸਿੰਘ ਸੀਕਰੀ, ਕਸ਼ਮੀਰ ਸਿੰਘ ਜੌੜਾ, ਚੈਨ ਸਿੰਘ, ਜੋਗਿੰਦਰ ਸਿੰਘ ਦੇਹਰੀਵਾਲ, ਨੰਬਰਦਾਰ ਸੁਰਜੀਤ ਸਿੰਘ, ਉਂਕਾਰ ਸਿੰਘ, ਬਲਵੀਰ ਸਿੰਘ ਕਲੋਆ, ਇਕਬਾਲ ਸਿੰਘ ਢਡਿਆਲਾ ਆਦਿ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ |