17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਮਰੀਕਾ ਨਾਲ ਕੀਤੇ ਸਮਝੌਤੇ ਦੇ ਵਿਰੋਧ ਵਿਚ 'ਆਪ' ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 14-02-2026
ਟਾਂਡਾ ਉੜਮੁੜ, 13 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਭਾਰਤ ਅਤੇ ਅਮਰੀਕਾ ਵਿਚਕਾਰ ਕੀਤੇ ਵਪਾਰਕ ਸਮਝੌਤਿਆਂ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਸੱਦੇ ਦੇ ਸਮਰਥਨ ਵਿਚ ਇੱਥੇ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਜਸਬੀਰ ਸਿੰਘ ਰਾਜਾ ਅਤੇ ਕਿਸਾਨ ਵਿੰਗ ਦੇ ਸਕੱਤਰ ਹਰਮੀਤ ਸਿੰਘ ਅÏਲਖ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਮਝੌਤਿਆਂ ਨੂੰ ਕਿਸਾਨ, ਮਜ਼ਦੂਰ ਅਤੇ ਵਪਾਰ ਵਿਰੋਧੀ ਕਰਾਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਅਤੇ ਹਰਮੀਤ ਸਿੰਘ ਅÏਲਖ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਹਿਤਾਂ ਨੂੰ ਨੁਕਸਾਨ ਤੇ ਕਾਰਪੋਰੇਟਾਂ ਨੂੰ ਫ਼ਾਇਦਾ ਪਹੁੰਚਾਉਣ ਵਾਲੇ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਅਤੇ ਆਮ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਸਮਝੌਤੇ ਤੁਰੰਤ ਰੱਦ ਕੀਤੇ ਜਾਣ | ਇਸ ਮੌਕੇ ਕੇਸ਼ਵ ਸਿੰਘ, ਰਾਜਨ ਸੋਧੀ, ਵਿਕਾਸ ਮਰਵਾਹਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ' ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਨ.ਬੀ. ਬੈਂਕ ਮੁਕੇਰੀਆਂ ਦੀ ਮੇਨ ਬਰਾਂਚ 'ਚ ਐਨ.ਪੀ.ਏ. ਰਿਕਵਰੀ ਕੈਂਪ ਲਗਾਇਆ ਅਗਲੀ ਖ਼ਬਰ ਲਾਜਵੰਤੀ ਸਪੋਰਟਸ ਸਟੇਡੀਅਮ 'ਚ 5 ਰੋਜ਼ਾ ਨੇਚਰ ਫੈਸਟ-2026 ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।