15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਡਾ. ਰਵਜੋਤ ਸਿੰਘ ਵਲੋਂ 59 ਪੰਚਾਇਤਾਂ ਨੂੰ 2.95 ਕਰੋੜ ਦੀ ਰਾਸ਼ੀ ਜਾਰੀ <br/>

ਅਜੀਤ ਡੈਸਕ 15-02-2026
ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ. ਦਫ਼ਤਰ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ | ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ | ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 59 ਪੰਚਾਇਤਾਂ ਵਿਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ | ਇਨ੍ਹਾਂ ਵਿਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ-1 ਨਾਲ ਸਬੰਧਿਤ ਹਨ | ਹਰੇਕ ਪੰਚਾਇਤ ਨੂੰ 5-5 ਲੱਖ ਰੁਪਏ ਦੀ ਰਾਸੀ ਜਾਰੀ ਕੀਤੀ ਗਈ ਹੈ | ਇਸ ਤਰ੍ਹਾਂ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕੁੱਲ 2 ਕਰੋੜ 95 ਲੱਖ ਰੁਪਏ ਦੀ ਰਾਸੀ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਰਾਸੀ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿਚ ਸੁਧਾਰ ਕਰਨ 'ਤੇ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫ਼ੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੀ.ਡੀ.ਪੀ.ਓ ਭੂੰਗਾ, ਬੀ.ਡੀ.ਪੀ.ਓ. ਹੁਸ਼ਿਆਰਪੁਰ-1 ਅਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੇ ਬੱਚਿਆਂ ਨੇ ਵੱਖ-ਵੱਖ ਰਿਕਾਰਡ ਕਾਇਮ ਕੀਤੇ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।