ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
15-02-2026
ਹਾਜੀਪੁਰ, 14 ਫਰਵਰੀ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਵਲੋਂ ਨਜਾਇਜ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸ਼ਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਨੰਗਲ ਬਿਹਾਲਾਂ ਨਜ਼ਦੀਕ ਸ਼ਾਹ ਨਹਿਰ ਪੁਲ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਪਲਾਸਟਿਕ ਦੀ ਕੈਨੀ ਸਮੇਤ ਕਾਬੂ ਕੀਤਾ, ਜਿਸ ਵਿਚੋਂ ਤਲਾਸ਼ੀ ਦੌਰਾਨ 15 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਾਹੁਲ ਕੁਮਾਰ ਪੁੱਤਰ ਰਮੇਸ਼ ਲਾਲ ਵਾਸੀ ਰਣਸੋਤਾ ਥਾਣਾ ਹਾਜੀਪੁਰ ਵਜੋਂ ਹੋਈ ਹੈ | ਹਾਜੀਪੁਰ ਪੁਲਿਸ ਨੇ ਰਾਹੁਲ ਕੁਮਾਰ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |