ਮੁਕੇਰੀਆਂ, 14 ਫਰਵਰੀ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਨੇ ਆਪਣਾ ਗ੍ਰੈਜੂਏਸ਼ਨ ਦਿਵਸ ਬਹੁਤ ਖੁਸ਼ੀ, ਮਾਣ ਅਤੇ ਉਤਸ਼ਾਹ ਨਾਲ ਮਨਾਇਆ | ਇਸ ਸੰਬੰਧਿਤ ਸਕੂਲ ਪਿ੍ੰਸੀਪਲ ਮੋਨਿਕਾ ਠਾਕੁਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਨੌਜਵਾਨ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਨ ਲਈ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ ਮੁੱਖ ਮਹਿਮਾਨਾਂ ਦੁਆਰਾ ਦੀਪ ਜਗਾ ਕੇ ਸਮਾਰੋਹ ਦੀ ਰਸਮੀ ਸ਼ੁਰੂਆਤ ਹੋਈ | ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਅਤੇ ਵਿੱਦਿਅਕ ਪੇਸ਼ਕਾਰੀਆਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ''ਸੂਰਜ ਦੀਆਂ ਸੁਨਹਿਰੀ ਕਿਰਨਾਂU ਥੀਮ 'ਤੇ ਮਨਮੋਹਕ ਨਾਚ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ | ਗਣਿਤ ਗਤੀਵਿਧੀ ਵਿੱਚ ਬੱਚਿਆਂ ਨੇ ਤਿਕੋਣ, ਚੱਕਰ, ਵਰਗ, ਆਇਤਕਾਰ ਅਤੇ ਰੋਂਬਸ ਦੀ ਪਛਾਣ ਕਰਕੇ ਆਪਣੀ ਗਣਿਤਿਕ ਸਮਝ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੇ ਐਮ.ਡੀ. ਸਚਿਨ ਸਮਿਆਲ ਨੇ ਕਿਹਾ ਕਿ ਗ੍ਰੈਜੂਏਸ਼ਨ ਦਿਵਸ ਸਿਰਫ਼ ਇਕ ਸਮਾਰੋਹ ਨਹੀਂ ਹੈ, ਸਗੋਂ ਬੱਚਿਆਂ ਦੀ ਮਿਹਨਤ, ਆਤਮ-ਵਿਸ਼ਵਾਸ ਅਤੇ ਸਰਵਪੱਖੀ ਵਿਕਾਸ ਦਾ ਜਸ਼ਨ ਹੈ | ਚੇਅਰਪਰਸਨ ਸ਼ਿਖਾ ਸਮਿਆਲ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ, ਬੱਚਿਆਂ ਨੂੰ ਜ਼ਿੰਦਗੀ ਵਿਚ ਹਮੇਸ਼ਾ ਅੱਗੇ ਵੱਧਣ, ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ |