15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭੁਪਿੰਦਰ ਸਿੰਘ ਮਹਿੰਦੀਪੁਰ ਚੌਥੀ ਵਾਰ ਅਕਾਲੀ ਦਲ ਸਰਕਲ ਬਾਗਪੁਰ ਦੇ ਪ੍ਰਧਾਨ ਬਣੇ

ਅਜੀਤ ਡੈਸਕ 15-02-2026
ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਹਲਕਾ ਸ਼ਾਮਚੁਰਾਸੀ ਅਧੀਨ ਪੈਂਦੇ ਸਰਕਲ ਬਾਗਪੁਰ ਦਾ ਲਗਾਤਾਰ ਚੌਥੀ ਵਾਰ ਪ੍ਰਧਾਨ ਬਣਾਇਆ ਗਿਆ | ਆਪਣੀ ਇਸ ਨਿਯੁਕਤੀ 'ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਉਹ ਪਹਿਲਾਂ ਨਾਲੋਂ ਵੀ ਵੱਧ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪਾਰਟੀ ਨੂੰ ਮਿਲ ਰਹੇ ਭਰਵੇਂ ਸਮਰਥਨ ਦੇ ਚੱਲਦਿਆਂ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਈ ਜਾਵੇਗੀ |

ਪਿਛਲੀ ਖ਼ਬਰ ਕਿਸਾਨ ਪੀਲੀ ਕੁੰਗੀ ਤੇ ਤੇਲੇ ਦੀ ਬਿਮਾਰੀ ਦੇ ਸੰਕੇਤ ਮਿਲੇ ਬਗੈਰ ਸਪਰੇਅ ਨਾ ਕਰਨ-ਡਾ. ਬਾਠ <br/> ਅਗਲੀ ਖ਼ਬਰ ਗੌਰਮਿੰਟ ਟੀਚਰ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।