15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੁਰਾਣੀ ਪੈਨਸ਼ਨ, ਭੱਤੇ ਅਤੇ ਪੇ ਸਕੇਲ ਬਹਾਲੀ ਮੋਰਚੇ ਵਲੋਂ ਸੰਗਰੂਰ ਰੈਲੀ ਅੱਜ

ਅਜੀਤ ਡੈਸਕ 15-02-2026
ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-'ਪੁਰਾਣੇ ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਪੰਜਾਬ' ਵਲੋਂ ਭਲਕੇ 15 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾਈ ਆਗੂ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਅਤੇ 4161 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਗਿੱਲ ਤੇ ਜਨਰਲ ਸਕੱਤਰ ਬਲਕਾਰ ਸਿੰਘ ਮਘਾਣੀਆ ਆਦਿ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਜੋ ਸਕੇਲ ਲੈ ਕੇ ਆਈ ਹੈ, ਉਸ ਨਾਲ ਪੰਜਾਬ ਦੇ ਮੁਲਾਜ਼ਮ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਝੱਲ ਰਹੇ ਹਨ | ਪੰਜਾਬ ਦੇ ਮੁਲਾਜ਼ਮ ਕੇਂਦਰ ਅਤੇ ਗੁਆਂਢੀ ਰਾਜਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਵੀ ਘੱਟ ਲੈ ਰਹੇ ਹਨ | ਇਨ੍ਹਾਂ ਸਭ ਵਿੱਤੀ ਮੰਗਾਂ ਦੇ ਹੱਲ ਲਈ ਕੀਤੀ ਜਾ ਰਹੀ ਇਸ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਰੈਲੀ ਵਿਚ ਪੰਜਾਬ ਦੇ ਹਰੇਕ ਵਿਭਾਗ ਤੋਂ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਰਜਿੰਦਰ ਹੇਜਮਾਂ, ਜਸਮੀਤ ਸਿੰਘ ਮਠਾਰੂ, ਪ੍ਰਦੀਪ ਕੁਮਾਰ ਸ਼ਰਮਾ, ਬਲਜੀਤ ਸਿੰਘ ਮਹਿਮੋਵਾਲ, ਨੰਦ ਰਾਮ, ਪ੍ਰਵੀਨ ਸ਼ੇਰਪੁਰ, ਡਾ. ਸੰਜੀਵ ਕਲਸੀ, ਬਲਬੀਰ ਸਿੰਘ ਧਾਮੀ, ਬਲਜਿੰਦਰ ਸਹੋਤਾ, ਜਸਵਿੰਦਰ ਝਿੰਗੜ, ਰਾਜਨ ਕੁਮਾਰ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਰੇਸ਼ਮ ਸਿੰਘ ਧੁੱਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਨਲਾਈਨ ਗੇਮਿੰਗ ਦਾ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਖ਼ਤਰਨਾਕ ਅਸਰ-ਡਾ. ਲਸ਼ਕਰ ਅਗਲੀ ਖ਼ਬਰ ਭਾਜਪਾ ਆਗੂ ਰਾਜ ਕੁਮਾਰ ਰਾਣਾ ਨੇ ਲੋਕਾਂ ਨੂੰ ਜੀ ਰਾਮ ਜੀ ਸਕੀਮ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।