16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸੰਧਰਾਂ ਤੋਂ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 15-02-2026
ਅੱਡਾ ਸਰਾਂ, 14 ਫਰਵਰੀ (ਮਸੀਤੀ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸਤਿਗੁਰੂ ਰਵਿਦਾਸ ਜੀ ਪਿੰਡ ਸੰਧਰਾਂ ਤੋਂ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਕੀਤਾ ਗਿਆ | ਨਗਰ ਕੀਰਤਨ ਦੌਰਾਨ ਭਾਈ ਇੰਦਰਜੀਤ ਸਿੰਘ ਅਤੇ ਭਾਈ ਸੰਤੋਖ ਸਿੰਘ ਦੇ ਰਾਗੀ ਜਥਿਆਂ ਵਲੋਂ ਸਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰੂ ਰਵਿਦਾਸ ਜੀ ਦੀਆਂ ਉੱਚੀਆਂ ਸਿੱਖਿਆਵਾਂ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਸੇਵਾ ਭਾਵਨਾ ਬਾਰੇ ਪ੍ਰੇਰਨਾ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਵਿਚ ਸਮਾਨਤਾ, ਭਰਾਤ੍ਰੀ ਭਾਵ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ | ਨਗਰ ਕੀਰਤਨ ਦਾ ਪ੍ਰਕਰਮਾ ਦੌਰਾਨ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 15 ਫਰਵਰੀ ਨੂੰ ਗੁਰੂ ਘਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਦੀਵਾਨ ਵੀ ਸਜਾਏ ਜਾਣਗੇ | ਇਸ ਮੌਕੇ ਸੇਵਾਦਾਰ ਹਰੀ ਮਿੱਤਰ ਸਿੰਘ, ਪ੍ਰਧਾਨ ਸੂਬੇਦਾਰ ਮੇਜਰ ਸਰਬਜੀਤ ਸਿੰਘ, ਕੈਪਟਨ ਪਰਮਜੀਤ ਸਿੰਘ, ਏ.ਐੱਸ.ਆਈ. ਜਸਪਾਲ ਸਿੰਘ, ਦਲਬੀਰ ਸਿੰਘ, ਸਰਪੰਚ ਹਰਜੀਤ ਸਿੰਘ, ਦਿਲਬਾਗ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ ਬਿੱਲਾ, ਅਮਰਜੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦੇਹਰੀਵਾਲ ਬਿਰਧ ਆਸ਼ਰਮ 'ਚ ਕਰਵਾਏ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ <br/> ਅਗਲੀ ਖ਼ਬਰ ਸਵ. ਰਜਿੰਦਰ ਸਿੰਘ ਢੱਟ (ਪੀ.ਟੀ.) ਦੀ ਯਾਦ 'ਚ ਸ. ਐ. ਸਕੂਲ ਅੰਬਾਲਾ ਜੱਟਾਂ ਨੂੰ 20 ਹਜ਼ਾਰ ਰੁਪਏ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।