16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦੇਹਰੀਵਾਲ ਬਿਰਧ ਆਸ਼ਰਮ 'ਚ ਕਰਵਾਏ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ <br/>

ਅਜੀਤ ਡੈਸਕ 15-02-2026
ਅੱਡਾ ਸਰਾਂ, 14 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸਮਰਪਿਤ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਲਾਇਨ ਕਿੰਗ ਯੂਥ ਕਲੱਬ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਅਤੇ ਕੋਚ ਪਰਮੀਤ ਸਿੰਘ ਦੀ ਦੇਖ-ਰੇਖ ਵਿਚ ਆਸ਼ਰਮ ਦੇ ਸੰਸਥਾਪਕ ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਦੀ ਪ੍ਰੇਰਨਾ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਪਿੰਡਾਂ ਦੇ 16 ਸਾਲ ਤੋਂ ਘੱਟ ਲੜਕੇ ਲੜਕੀਆਂ ਨੇ ਭਾਗ ਲਿਆ | ਇਸ ਦੌਰਾਨ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਏਕਮਜੋਤ ਸਿੰਘ ਪੁੱਤਰ ਤਲਵਿੰਦਰ ਸਿੰਘ ਜੇਤੂ ਰਿਹਾ . ਤਾਜਪ੍ਰੀਤ ਸਿੰਘ ਪੁੱਤਰ ਦਿਲਪ੍ਰੀਤ ਸਿੰਘ ਦੂਜੇ ਅਤੇ ਗੁਰਨੂਰ ਸਿੰਘ ਪੁੱਤਰ ਅਮਰੀਕ ਸਿੰਘ ਤੀਜੇ ਸਥਾਨ 'ਤੇ ਰਿਹਾ | ਦੁਮਾਲਾ ਸਜਾਉਣ ਦੇ ਮੁਕਾਬਲੇ 'ਚ ਜਪਮਨਜੋਤ ਸਿੰਘ ਪੁੱਤਰ ਅਵਤਾਰ ਸਿੰਘ, ਪਹਿਲੇ ਸਹਿਜਵੀਰ ਸਿੰਘ ਪੁੱਤਰ ਜਗਦੀਸ਼ ਸਿੰਘ ਦੂਜੇ ਅਤੇ ਤਮਨਜੋਤ ਸਿੰਘ ਪੁੱਤਰ ਗੁਰਨਾਮ ਸਿੰਘ ਤੀਜੇ ਸਥਾਨ 'ਤੇ ਰਿਹਾ | ਲੜਕੀਆਂ ਦੇ ਵਰਗ ਵਿਚ ਹਰਨੂਰਪ੍ਰੀਤ ਕੌਰ ਪੁੱਤਰੀ ਨਰਾਇਣ ਸਿੰਘ ਪਹਿਲੇ, ਸਿਮਰਨਜੀਤ ਕੌਰ ਪੁੱਤਰੀ ਜਸਵੀਰ ਸਿੰਘ ਦੂਜੇ ਅਤੇ ਜੋਬਨਜੀਤ ਕੌਰ ਪੁੱਤਰੀ ਸ਼ਰਨਜੀਤ ਸਿੰਘ ਤੀਜੇ ਸਥਾਨ 'ਤੇ ਰਹੀ | ਜੇਤੂਆਂ ਨੂੰ ਪ੍ਰਬੰਧਕਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਹਰਨਰਿੰਦਰਪਾਲ ਸਿੰਘ ਪੰਨੂ, ਗੁਰਨਾਮ ਸਿੰਘ ਪੱਡਾ, ਹਰਵਿੰਦਰ ਸਿੰਘ ਬਸੀ ਜਲਾਲ, ਮਾਸਟਰ ਜਗਦੀਸ ਸਿੰਘ, ਪ੍ਰਤਾਪ ਸਿੰਘ ਸੈਣੀ, ਜਸਬੀਰ ਸਿੰਘ ਸੈਣੀ ਖ਼ਾਲਸਾ, ਕੁਲਦੀਪ ਸਿੰਘ ਦੇਹਰੀਵਾਲ, ਜਸਕਰਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜਸਕਰਨ ਸਿੰਘ ਪਰਮੀਤ ਸਿੰਘ ਪਰਮਿੰਦਰ ਕੌਰ ਗੁਰਵਿੰਦਰ ਕੌਰ ਬਲਵਿੰਦਰ ਕੌਰ ਅਮਨਪ੍ਰੀਤ ਕੌਰ ਤਰਨਪ੍ਰੀਤ ਕੌਰ ਅਮਿਤੋਜ ਸਿੰਘ ਤਾਜਪ੍ਰੀਤ ਸਿੰਘ ਦਿਲਪ੍ਰੀਤ ਸਿੰਘ ਰਣਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ 19 ਫਰਵਰੀ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ-ਵਰਿੰਦਰ ਵਿਕੀ ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸੰਧਰਾਂ ਤੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।