ਰਾਮਗੜ੍ਹ ਸੀਕਰੀ, 14 ਫਰਵਰੀ (ਕਟੋਚ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ 19 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ | ਉਕਤ ਪ੍ਰਗਟਾਵਾ ਸੰਘਰਸ਼ ਕਮੇਟੀ ਪੰਜਾਬ ਦੇ ਬੁਲਾਰੇ ਅਤੇ ਵਿੱਤ ਸਕੱਤਰ ਵਰਿੰਦਰ ਵਿਕੀ ਨੇ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਕੁ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਇਹ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤਿੰਨ ਸਾਲ ਬੀਤਣ ਉਪਰੰਤ ਵੀ ਸੂਬਾ ਸਰਕਾਰ ਨੇ ਲਾਗੂ ਨਹੀਂ ਕੀਤਾ | ਉਨ੍ਹਾਂ ਕਿਹਾ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਵਤੀਰੇ ਦੇ ਨਤੀਜਨ ਮੁਲਾਜ਼ਮਾਂ ਵਿਚ ਗ਼ੁੱਸੇ ਦੀ ਲਹਿਰ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੀ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫ਼ੂਕ ਮੁਜ਼ਾਹਰੇ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣਗੇ |