ਦਸੂਹਾ, 14 ਫਰਵਰੀ (ਭੁੱਲਰ)- ਸ਼ਹੀਦ ਦੀਪ ਸਿੱਧੂ ਦੀ ਬਰਸੀ ਸਬੰਧੀ ਪਿੰਡ ਚੱਕਬਾਮੂ ਵਿਖੇ ਬਾਬਾ ਲਖਵਿੰਦਰ ਸਿੰਘ ਚੱਕਬਾਮੂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਕਾਲੀ ਗੁਰਦੁਆਰਾ ਸਾਹਿਬ ਚੱਕਬਾਮੂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ ਭਾਈ ਸੁਖਬੀਰ ਸਿੰਘ ਬੁੱਢੀ ਪਿੰਡ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ ਗਿਆ ਅਤੇ ਸ਼ਹੀਦ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਲਖਵਿੰਦਰ ਸਿੰਘ ਚੱਕ ਬਾਮੂ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ | ਉਨ੍ਹਾਂ ਸ਼ਹੀਦ ਦੀਪ ਸਿੱਧੂ ਵਲੋਂ ਨਿਭਾਈਆ ਸ਼ਾਨਦਾਰ ਸੇਵਾਵਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਪਿ੍ਤਪਾਲ ਸਿੰਘ ਚੱਕ ਬਾਮੂ, ਕੈਪਟਨ ਗੁਲਜਾਰ ਸਿੰਘ, ਗੁਰਬਖਸ਼ ਸਿੰਘ, ਭਾਈ ਹਰਕਮਮਲ ਸਿੰਘ, ਭਾਈ ਮਨਜੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਅੰਮਿ੍ਤਾ ਪ੍ਰੀਤਮ ਕੌਰ, ਜਗਜੀਤ ਕੌਰ, ਇੰਦਰਜੀਤ ਕੌਰ, ਮਨਪ੍ਰੀਤ ਸੇਠੀ ਆਦਿ ਹਾਜ਼ਰ ਸਨ |