ਮੁਕੇਰੀਆਂ, 14 ਫਰਵਰੀ (ਰਾਮਗੜ੍ਹੀਆ)-ਭਾਰਤੀ ਜਨਤਾ ਪਾਰਟੀ ਦੇ ਵਿਚਾਰਧਾਰਕ ਥੰਮ ਪੰਡਿਤ ਦੀਨਦਿਆਲ ਉਪਾਧਿਆਏ ਦੀ ਬਰਸੀ 'ਤੇ ਜ਼ਿਲ੍ਹਾ ਦਫ਼ਤਰ ਭਾਜਪਾ ਵਿਖੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਸਮੇਂ ਜ਼ਿਲ੍ਹਾ ਚੋਣ ਇੰਚਾਰਜ ਅਨਿਲ ਰਾਮਪਾਲ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਇਸ ਸਮੇਂ ਸੰਬੋਧਨ ਕਰਦਿਆਂ ਅਨਿਲ ਰਾਮਪਾਲ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਭਾਰਤੀ ਰਾਜਨੀਤੀ ਦੇ ਉਨ੍ਹਾਂ ਮਹਾਨ ਚਿੰਤਕਾਂ 'ਚੋਂ ਇੱਕ ਸਨ, ਜਿਨ੍ਹਾਂ ਨੇ ਸੱਤਾ ਦੀ ਬਜਾਏ ਸਮਾਜ ਸੇਵਾ ਨੂੰ ਆਪਣਾ ਉਦੇਸ਼ ਬਣਾਇਆ | ਉਨ੍ਹਾਂ ਕਿਹਾ ਕਿ ਉਹ ਸਿਰਫ਼ ਇੱਕ ਰਾਜਨੀਤਿਕ ਨੇਤਾ ਹੀ ਨਹੀਂ ਸਨ, ਸਗੋਂ ਇੱਕ ਮਹਾਨ ਵਿਅਕਤੀ ਸਨ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਰਾਸ਼ਟਰੀ ਹਿੱਤ ਲਈ ਸਮਰਪਿਤ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਪੰਡਿਤ ਦੀਨਦਿਆਲ ਉਪਾਧਿਆਏ ਨੇ ਆਪਣੇ ਜੀਵਨ ਕਾਲ ਦੌਰਾਨ ਸਮਾਜ ਅਤੇ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ | ਇਸ ਸਮੇਂ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ, ਜ਼ਿਲ੍ਹਾ ਜਨਰਲ ਸਕੱਤਰ ਰਘੂਨਾਥ ਸਿੰਘ ਰਾਣਾ, ਜਨਰਲ ਸਕੱਤਰ ਯੋਗੇਸ਼ ਸੰਪਰਾ, ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ, ਸ਼ੰਭੂ ਨਾਥ ਭਾਰਤੀ, ਅਨਿਲ ਵਸ਼ਿਸ਼ਟ, ਸਰਪੰਚ ਸੁਭਾਸ਼ ਸਿੰਘ, ਤਾਲਾਬ ਸਿੰਘ, ਰਾਜੇਸ਼ ਕੁਮਾਰ ਬਿੱਲੂ, ਰਾਮ ਸਿੰਘ, ਦਵਿੰਦਰ ਮਹਾਜਨ, ਮੰਡਲ ਪ੍ਰਧਾਨ ਸ਼ੰਮੀ ਵਸ਼ਿਸ਼ਟ, ਮੰਡਲ ਸੁਨੀਲ ਕੁਮਾਰ ਡਿੰਪੀ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮੰਡਲ ਪ੍ਰਧਾਨ ਮਨੋਜ ਕੁਮਾਰ ਆਦਿ ਭਾਜਪਾ ਵਰਕਰ ਹਾਜ਼ਰ ਸਨ |