ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾਂ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵੰਦਨਾ ਦੇਵੀ ਅਤੇ ਰਾਮ ਮੂਰਤੀ ਧਾਮੀ ਦੁਆਰਾ ਆਪਣੇ ਪੁੱਤਰ ਲੇਟ ਦਲੀਪ ਕੁਮਾਰ ਧਾਮੀ ਦੀ ਯਾਦ ਵਿੱਚ 5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ | ਇਸ ਮੌਕੇ ਰੈੱਡ ਕਰਾਸ ਲੇਖਾਕਾਰ ਸਰਬਜੀਤ ਮੌਜੂਦ ਸਨ | ਇਸ ਮੌਕੇ 'ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |