16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਸੀ.ਐਮ. ਦੀ ਯੋਗਸ਼ਾਲਾ' ਮੁਹਿੰਮ ਤਹਿਤ ਜ਼ਿਲ੍ਹੇ 'ਚ ਚੱਲ ਰਹੀਆਂ 349 ਯੋਗਾ ਕਲਾਸਾਂ-ਆਸ਼ਿਕਾ ਜੈਨ

ਅਜੀਤ ਡੈਸਕ 15-02-2026
ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 'ਸੀ.ਐਮ. ਦੀ ਯੋਗਸ਼ਾਲਾ' ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਮੁਫ਼ਤ ਯੋਗਾ ਕਲਾਸਾਂ ਸਫਲਤਾਪੂਰਵਕ ਲਗਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਯੋਗ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਕੁੱਲ 349 ਯੋਗਾ ਕਲਾਸਾਂ ਨਿਯਮਿਤ ਤੌਰ 'ਤੇ ਸਵੇਰੇ ਅਤੇ ਸ਼ਾਮ ਨੂੰ ਲਗਾਈਆਂ ਜਾ ਰਹੀਆਂ ਹਨ | ਇਨ੍ਹਾਂ ਕਲਾਸਾਂ 'ਚ ਵੱਡੀ ਗਿਣਤੀ 'ਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਸਰੀਰਕ ਤੇ ਮਾਨਸਿਕ ਸਿਹਤ ਦੇ ਲਾਭ ਪ੍ਰਾਪਤ ਕਰ ਰਹੇ ਹਨ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਵਿਚ ਸਹਾਈ ਹੈ, ਬਲਕਿ ਮਾਨਸਿਕ ਤਣਾਅ ਨੂੰ ਦੂਰ ਕਰਨ ਅਤੇ ਜੀਵਨਸ਼ੈਲੀ ਸਬੰਧੀ ਬਿਮਾਰੀਆਂ ਤੋਂ ਬਚਾਅ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਤੌਰ 'ਤੇ ਯੋਗ ਅਭਿਆਸ ਅਪਣਾਉਣ ਅਤੇ ਸਿਹਤਮੰਦ ਜੀਵਨ ਵੱਲ ਵਧਣ | ਮੁਹਿੰਮ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਜ਼ਿਲ੍ਹਾ ਕੋਆਰਡੀਨੇਟਰ ਕਿਰਨ ਬਾਲਾ ਵਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ ਬੋਰਡ ਪ੍ਰੀਖਿਆਵਾਂ ਲਈ ਹਵਨ ਕਰਵਾਇਆ ਅਗਲੀ ਖ਼ਬਰ ਪਿੰਡ ਝੱਜ ਬ੍ਰਾਹਮਣਾਂ ਵਿਖੇ ਕਰਵਾਇਆ ਵਾਲੀਬਾਲ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।