16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿਧਾਇਕ ਘੁੰਮਣ ਨੇ ਪਿੰਡ ਫੱਤਣਚੱਕ ਅਤੇ ਪਿੰਡ ਚੱਕ ਕਾਸਮ ਨੂੰ ਪੀਣ ਵਾਲੇ ਪਾਣੀ ਦੇ ਦਿੱਤੇ ਟੈਂਕਰ

ਅਜੀਤ ਡੈਸਕ 15-02-2026
ਦਸੂਹਾ, 14 ਫਰਵਰੀ (ਭੁੱਲਰ)-ਪਿੰਡ ਫੱਤਣਚੱਕ ਅਤੇ ਪਿੰਡ ਚੱਕ ਕਾਸਮ ਨੂੰ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਪੀਣ ਵਾਲੇ ਪਾਣੀ ਦੇ ਟੈਂਕਰ ਦਿੱਤੇ | ਹਰੇਕ ਪਿੰਡ 'ਚ ਕੋਸ਼ਿਸ਼ ਕਰਕੇ ਟੈਂਕਰ ਦਿੱਤੇ ਜਾ ਰਹੇ ਹਨ ਜਦਕਿ ਹਰੇਕ ਟੈਂਕਰ 2.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ | ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਵੱਡੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਵਿਕਰਮ ਸਿੰਘ ਚੱਕ ਕਾਸਿਮ, ਚੇਅਰਮੈਨ ਮਾਰਕੇਟ ਕਮੇਟੀ ਕੇ. ਪੀ. ਸਿੰਘ ਸੰਧੂ, ਕੁਲਵਿੰਦਰ ਸਿੰਘ ਸੰਧੂ ਪੰਚ, ਗੁਰਨਾਮ ਸਿੰਘ ਪੰਚ, ਬਖਸ਼ੀਸ ਸਿੰਘ ਪੰਚ, ਯਸ਼ਪਾਲ ਸਿੰਘ ਫੱਤਣਚੱਕ, ਅਵਤਾਰ ਸਿੰਘ, ਗਗਨ ਚੀਮਾ, ਕਾਲੂ ਬਜੋਤਰਾ, ਤਰਲੋਚਨ ਸਿੰਘ, ਯਸ਼ਪਾਲ ਸਿੰਘ, ਗੁਰਪਾਲ ਸਿੰਘ, ਅਜਮੇਰਪਾਲ ਸਿੰਘ, ਬਲਕਾਰ ਸਿੰਘ, ਸੁਰਿੰਦਰਪਾਲ ਸਿੰਘ, ਅਵਤਾਰ ਸਿੰਘ ਸਰਪੰਚ ਮੀਰਪੁਰ, ਗਗਨ ਚੀਮਾ, ਕਾਲੂ ਬਜੋਤਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਖਸ਼ੀਅਤਾ ਹਾਜਰ ਸਨ |
ਪਿਛਲੀ ਖ਼ਬਰ ਖ਼ਾਲਸਾ ਮਾਡਲ ਸਕੂਲ 'ਚ ਦਸਵੀਂ ਕਲਾਸ ਲਈ ਵਿਦਾਇਗੀ ਪਾਰਟੀ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ ਬੋਰਡ ਪ੍ਰੀਖਿਆਵਾਂ ਲਈ ਹਵਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।