16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖ਼ਾਲਸਾ ਮਾਡਲ ਸਕੂਲ 'ਚ ਦਸਵੀਂ ਕਲਾਸ ਲਈ ਵਿਦਾਇਗੀ ਪਾਰਟੀ

ਅਜੀਤ ਡੈਸਕ 15-02-2026
ਗੜ੍ਹਦੀਵਾਲਾ, 14 ਫਰਵਰੀ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਦਰਸ਼ਨਾ ਕੌਂਸਲ ਅਤੇ ਵਾਈਸ ਪਿ੍ੰਸੀਪਲ ਜਗਰੂਪ ਕੌਰ ਦੀ ਅਗਵਾਈ ਹੇਠ ਨੌਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤਰਸੇਮ ਸਿੰਘ ਧੁੱਗਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਵਧੀਆ ਭਵਿੱਖ ਲਈ ਅਸ਼ੀਰਵਾਦ ਦਿੰਦੇ ਹੋਏ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਬੱਚਿਆਂ ਵਲੋਂ ਬਹੁਤ ਸਾਰੀਆਂ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ | ਇਸ ਮੌਕੇ ਜਸਕੀਰਤ ਕੌਰ ਮਿਸ ਫੇਅਰਵੈੱਲ ਤੇ ਦਮਨਜੋਤ ਕੌਰ ਮਿਸ ਗੌਰਜੀਅਸ ਜਦਕਿ ਹਰਸਵੀਰ ਸਿੰਘ ਮਿਸਟਰ ਫੇਅਰਵੈੱਲ ਤੇ ਗੁਰਵੀਰ ਸਿੰਘ ਖੇਲਾ ਮਿਸਟਰ ਹੈਂਡਸਮ ਚੁਣੇ ਗਏ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਰਨਜੀਤ ਕੌਰ, ਬਲਜਿੰਦਰ ਕੌਰ, ਹੈਪੀ, ਰੰਜਨਾ, ਰੀਨੂ ਤਖੀ, ਪਵਨਦੀਪ, ਗੀਤਾ, ਗੁਰਜਿੰਦਰ, ਸੁਖਪਾਲ ਕੌਰ, ਪਰਮੀਤ ਕੌਰ, ਆਸ਼ਾ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ |
ਪਿਛਲੀ ਖ਼ਬਰ ਐਮ.ਐਸ.ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ 'ਚ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਫੱਤਣਚੱਕ ਅਤੇ ਪਿੰਡ ਚੱਕ ਕਾਸਮ ਨੂੰ ਪੀਣ ਵਾਲੇ ਪਾਣੀ ਦੇ ਦਿੱਤੇ ਟੈਂਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।