16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਐਮ.ਐਸ.ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ 'ਚ ਵਿਦਾਇਗੀ ਸਮਾਰੋਹ ਕਰਵਾਇਆ

ਅਜੀਤ ਡੈਸਕ 15-02-2026
ਟਾਂਡਾ ਉੜਮੁੜ, 14 ਫਰਵਰੀ (ਭਗਵਾਨ ਸਿੰਘ ਸੈਣੀ )-ਐਮ.ਐਸ.ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਦੇ ਪ੍ਰਧਾਨ ਅਕਾਸ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਕੂਲ ਦੇ ਪਿ੍ੰਸੀਪਲ ਹਰਦੇਵ ਸਿੰਘ ਦੀ ਅਗਵਾਈ ਵਿਚ ਵਿਦਾਇਗੀ ਸਮਾਰੋਹ ਕਰਵਾਇਆ ਗਿਆ ਜਿਸ 'ਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪਾਰਟੀ ਦਾ ਸੰਚਾਲਨ ਅਧਿਆਪਕਾਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕੀਤਾ ਗਿਆ ਜਿਸ ਦਾ ਆਗਾਜ਼ ਐਮ.ਐਸ.ਕੇ ਸਕੂਲ ਦੇ ਮੈਨੇਜਰ ਸੁਰਿੰਦਰ ਕੁਮਾਰ ਵਲੋਂ ਦੀਪ ਜਗਾ ਕੇ ਕੀਤਾ ਗਿਆ | ਆਪਣੇ ਸੰਬੋਧਨ 'ਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਬੋਰਡ ਦੀ ਪ੍ਰੀਖਿਆ ਲਈ ਦਿਨ ਰਾਤ ਮਿਹਨਤ ਕਰਨ ਅਤੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ, ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਸਟੇਜ ਦਾ ਸੰਚਾਲਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ ਅਤੇ ਸ਼ਰਨ ਪ੍ਰੀਤ ਕੌਰ ਵਲੋਂ ਕੀਤਾ ਗਿਆ | ਫੇਅਰਵੈੱਲ ਜੱਜਮੈਂਟ ਕਮੇਟੀ ਵਲੋਂ ਮਿਸਟਰ ਫੇਅਰਵੈੱਲ ਕਰਨ ਜੋਤ ਸਿੰਘ ਅਤੇ ਮਿਸ ਫੇਅਰਵੈੱਲ ਗੁਰਲੀਨ ਕੌਰ ਨੂੰ ਐਲਾਨਿਆ ਗਿਆ | ਇਸ ਮੌਕੇ ਪਿ੍ੰਸੀਪਲ ਹਰਦੇਵ ਸਿੰਘ ਨੇ ਵੀ ਬੱਚਿਆਂ ਨੂੰ ਪ੍ਰੀਖਿਆ ਲਈ ਵੱਧ ਤੋਂ ਵੱਧ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕੋਆਰਡੀਨੇਟਰ ਰਜਨੀ ਬਾਲਾ ਤੇ ਕੋਆਰਡੀਨੇਟਰ ਆਗਿਆ ਕੌਰ, ਪ੍ਰੀਤੀ, ਸਪਨਾ ਸੰਘਰ, ਗੁਰਸ਼ਰਨ ਕੌਰ, ਪ੍ਰਭਜੋਤ ਕੌਰ, ਨਵਨੀਤ ਕੌਰ, ਅਮਨ ਸੰਧੂ, ਹਰਮਨਪ੍ਰੀਤ ਕੌਰ, ਰੇਖਾ ਰਾਣੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਐਨ.ਐਸ.ਐਸ. ਕੈਂਪ ਦਾ ਦੂਜਾ ਦਿਨ ਸਫਲਤਾ ਪੂਰਵਕ ਮਨਾਇਆ ਅਗਲੀ ਖ਼ਬਰ ਖ਼ਾਲਸਾ ਮਾਡਲ ਸਕੂਲ 'ਚ ਦਸਵੀਂ ਕਲਾਸ ਲਈ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।