16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਈਕੋ-ਕਲੱਬ ਵਲੋਂ ਵਰਮੀ ਕੰਪੋਸਟਿੰਗ ਰਾਹੀਂ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ 'ਤੇ 2 ਦਿਨਾਂ ਵਰਕਸ਼ਾਪ

ਅਜੀਤ ਡੈਸਕ 15-02-2026
ਦਸੂਹਾ, 14 ਫਰਵਰੀ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜੀਏਟ ਸਕੂਲ ਦਸੂਹਾ ਦੇ ਈਕੋ ਕਲੱਬ ਵਲੋਂ 'ਵਰਮੀਕੰਪੋਸਟਿੰਗ ਰਾਹੀਂ ਰਹਿੰਦ-ਖੂੰਹਦ ਪ੍ਰਬੰਧਨ' ਵਿਸ਼ੇ 'ਤੇ ਦੋ ਦਿਨਾਂ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ 'ਚ ਵਾਤਾਵਰਨ-ਅਨੁਕੂਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਰੀਸਾਈਕਲਿੰਗ ਅਭਿਆਸਾਂ ਅਤੇ ਜੈਵਿਕ ਖੇਤੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਡਾ. ਧਰਮਿੰਦਰ ਸ਼ਰਮਾ ਨੇ +1 ਅਤੇ +2 ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਮੀ ਕੰਪੋਸਟਿੰਗ ਟੋਏ ਨੂੰ ਕਦਮ-ਦਰ-ਕਦਮ ਤਿਆਰ ਕਰਨ ਵਿਚ ਮਾਰਗ ਦਰਸ਼ਨ ਕੀਤਾ | ਉਨ੍ਹਾਂ ਨੇ ਵਰਮੀ ਕੰਪੋਸਟਿੰਗ ਦੀ ਧਾਰਨਾ ਨੂੰ ਵਿਸਥਾਰ ਵਿਚ ਸਮਝਾਇਆ ਅਤੇ ਕੀੜਿਆਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ | ਈਕੋ ਕਲੱਬ ਦੇ ਮੈਂਬਰ ਪ੍ਰੋ. ਹਰਜੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗਤੀਵਿਧੀ ਦੌਰਾਨ ਵਰਮੀਕੰਪੋਸਟਿੰਗ ਤਕਨੀਕਾਂ ਬਾਰੇ ਵਿਹਾਰਕ ਮਾਰਗ ਦਰਸ਼ਨ ਪ੍ਰਦਾਨ ਕੀਤਾ | ਪਿ੍ੰਸੀਪਲ, ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਵਿਚ, ਉਨ੍ਹਾਂ ਨੇ ਇੱਕ ਸਿਹਤਮੰਦ ਅਤੇ ਟਿਕਾਊ ਭਾਰਤ ਦੇ ਨਿਰਮਾਣ ਲਈ ਜੈਵਿਕ ਖੇਤੀ ਦੀ ਮਹੱਤਤਾ 'ਤੇ ਚਾਨਣਾ ਪਾਇਆ | ਗਤੀਵਿਧੀ ਦੌਰਾਨ ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਜਨੀਸ਼ ਅਤੇ ਪ੍ਰੋ. ਭਾਰਤੀ ਵੀ ਮੌਜੂਦ ਸਨ | ਇਹ ਪ੍ਰੋਗਰਾਮ ਡੀ.ਏ.ਵੀ ਕਾਲਜ ਜਲੰਧਰ, ਵਾਤਾਵਰਨ ਸਿੱਖਿਆ ਪ੍ਰੋਗਰਾਮ, ਸਟੇਟ ਨੋਡਲ ਏਜੰਸੀ-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੀ ਯੋਗ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਕਰਵਾਇਆ ਗਿਆ ਅਤੇ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੁਆਰਾ ਸਮਰਥਨ ਕੀਤਾ ਗਿਆ ਸੀ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਐਨ.ਐਸ.ਐਸ. ਕੈਂਪ ਦਾ ਦੂਜਾ ਦਿਨ ਸਫਲਤਾ ਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।