16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 15-02-2026
ਗੜ੍ਹਦੀਵਾਲਾ, 14 ਫਰਵਰੀ (ਚੱਗਰ)-ਪਿੰਡ ਡੱਫਰ ਦੇ ਲਹਿੰਦੇ ਪਾਸੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਜਤਿੰਦਰ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਮੈਨੇਜਰ ਫ਼ਕੀਰ ਸਿੰਘ ਸਹੋਤਾ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਦ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਅਨੇਕਾਂ ਸ਼ਖ਼ਸੀਅਤਾਂ ਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੇਵਾ ਸਿੰਘ ਲਾਖਾ, ਮਹਿੰਦਰ ਸਿੰਘ ਲਾਖਾ, ਅਮਰਜੀਤ ਸਿੰਘ, ਬੀਬੀ ਜਗੀਰ ਕੌਰ, ਅਵਤਾਰ ਸਿੰਘ, ਲਖਵਿੰਦਰ ਸਿੰਘ ਲਾਖਾ, ਡਾ. ਸਵਿੰਦਰ ਸਿੰਘ ਲਾਖਾ, ਨਿਰਮਲ ਸਿੰਘ, ਜਸਵਿੰਦਰ ਸਿੰਘ, ਰਾਮ ਸਿੰਘ, ਦਲਵੀਰ ਸਿੰਘ, ਚਰਨਜੀਤ ਸਿੰਘ, ਸ਼ਾਇਰ ਗੁਰਪ੍ਰੀਤ ਸਿੰਘ ਸਹੋਤਾ, ਬਲਵੀਰ ਸਿੰਘ, ਜਸਵਿੰਦਰ ਸਿੰਘ ਲਾਖਾ, ਜਥੇਦਾਰ ਗੁਰਦੀਪ ਸਿੰਘ, ਕਰਤਾਰ ਸਿੰਘ, ਕਰਮ ਕੌਰ, ਜਸਵੀਰ ਕੌਰ, ਮਨਦੀਪ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਰੱਤੇਵਾਲ ਤੋਗ ਦਾ ਪਿੰਡ ਝਿੰਗੜਾਂ ਵਿਖੇ ਸੰਗਤਾਂ ਵਲੋਂ ਨਿੱਘਾ ਸਵਾਗਤ <br/> ਅਗਲੀ ਖ਼ਬਰ ਈਕੋ-ਕਲੱਬ ਵਲੋਂ ਵਰਮੀ ਕੰਪੋਸਟਿੰਗ ਰਾਹੀਂ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ 'ਤੇ 2 ਦਿਨਾਂ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।