24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਫੇਸਬੁੱਕ 'ਤੇ ਸਰਪੰਚ ਅਤੇ ਉਸਦੇ ਪਰਿਵਾਰ ਖ਼ਿਲਾਫ਼ ਆਪੱਤੀਜਨਕ ਭਾਸ਼ਾ ਦਾ ਪ੍ਰਯੋਗ ਕਰਨ ਦੇ ਦੋਸ਼ 'ਚ ਨਾਮਜ਼ਦ

ਅਜੀਤ ਡੈਸਕ 16-02-2026
ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਫੇਸ ਬੁੱਕ 'ਤੇ ਪਿੰਡ ਦੇ ਸਰਪੰਚ ਅਤੇ ਉਸਦੇ ਪਰਿਵਾਰ ਖ਼ਿਲਾਫ਼ ਆਪੱਤੀਜਨਕ ਸ਼ਬਦ ਬੋਲਣ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਜਵਾੜਾ ਦੇ ਸਰਪੰਚ ਰਾਕੇਸ਼ ਕੁਮਾਰ ਨੇ ਪੁਲਿਸ ਕੋਲ ਦਰਜ਼ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਫੇਸ ਬੁੱਕ ਆਈ.ਡੀ. 'ਤੇ ਇਕ ਅਣਜਾਣ ਵਿਅਕਤੀ ਵੱਲੋਂ ਉਸਦੇ ਪਰਿਵਾਰ ਖ਼ਿਲਾਫ਼ ਆਪੱਤੀਜਨਕ ਭਾਸ਼ਾ ਦਾ ਪ੍ਰਯੋਗ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਗਿਆ ਹੈ | ਉਕਤ ਸ਼ਿਕਾਇਤ ਦੀ ਜਾਂਚ ਡੀ.ਐਸ.ਪੀ. ਸਾਈਬਰ ਕ੍ਰਾਈਮ ਪਰਨੀਤ ਸਿੰਘ ਵੱਲੋਂ ਕੀਤੀ ਗਈ ਸੀ | ਜਿਸਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਧੀਰਜ ਕੁਮਾਰ ਵਾਸੀ ਪਿੰਡ ਬਜਵਾੜਾ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੋਨਾਲੀਕਾ ਗਰੁੱਪ ਵਲੋਂ ਨੇਚਰ ਫੈਸਟ-2026 ਲਈ 20 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਨੇਚਰ ਫੈਸਟ-2026: ਕੱਲ੍ਹ ਗੁਰਦਾਸ ਮਾਨ ਕਰਨਗੇ ਆਪਣੇ ਫਨ ਦਾ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।