24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੋਨਾਲੀਕਾ ਗਰੁੱਪ ਵਲੋਂ ਨੇਚਰ ਫੈਸਟ-2026 ਲਈ 20 ਲੱਖ ਦਾ ਚੈੱਕ ਭੇਟ

ਅਜੀਤ ਡੈਸਕ 16-02-2026
ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅੰਮਿ੍ਤ ਸਾਗਰ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਨੇਚਰ ਫੈਸਟ-2026 ਦੇ ਆਯੋਜਨ ਦੇ ਮੱਦੇਨਜ਼ਰ ਸੋਨਾਲੀਕਾ ਗਰੁੱਪ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 20 ਲੱਖ ਰੁਪਏ ਪ੍ਰਦਾਨ ਕੀਤੇ ਗਏ | ਇਹ ਰਕਮ ਸੋਨਾਲੀਕਾ ਗਰੁੱਪ ਵੱਲੋਂ ਜੇ.ਐਸ. ਚੌਹਾਨ ਸੀਨੀਅਰ ਵਾਈਸ ਪੈ੍ਰਜ਼ੀਡੈਂਟ ਤੇ ਰਜਨੀਸ਼ ਕੁਮਾਰ ਸੰਦਲ ਹੈੱਡ ਲੀਗਲ ਐਂਡ ਪਬਲਿਕ ਰਿਲੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਸੌਂਪੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਨਾਲੀਕਾ ਗਰੁੱਪ ਵੱਲੋਂ ਸਮੇਂ ਸਮੇਂ 'ਤੇ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ 'ਚ ਆਪਣਾ ਬਣਦਾ ਯੋਗਦਾਨ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸੋਨਾਲੀਕਾ ਦੇ ਇਸ ਉਪਕਾਰ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਤਹਿਸੀਲਦਾਰ ਭੀਮਸੈਨ, ਲਾਲ ਚੰਦ ਪੀ.ਏ.ਟੂ ਡੀ.ਸੀ. ਅਤੇ ਦੀਪਕ ਤਿ੍ਹੇਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ-ਕਰਮਜੀਤ ਕੌਰ ਅਗਲੀ ਖ਼ਬਰ ਫੇਸਬੁੱਕ 'ਤੇ ਸਰਪੰਚ ਅਤੇ ਉਸਦੇ ਪਰਿਵਾਰ ਖ਼ਿਲਾਫ਼ ਆਪੱਤੀਜਨਕ ਭਾਸ਼ਾ ਦਾ ਪ੍ਰਯੋਗ ਕਰਨ ਦੇ ਦੋਸ਼ 'ਚ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।