24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ-ਕਰਮਜੀਤ ਕੌਰ

ਕਰਮਜੀਤ ਕੌਰ | <br/> 16-02-2026

ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿਚ ਸਗੋਂ ਦੁਨੀਆ ਵਿਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ | ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ ਲੈਸ ਅਤੇ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ | ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿਪ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿਚ ਜਾਣ ਤਾਂ ਜੋ ਲੋੜ ਪੈਣ 'ਤੇ ਉਹ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਗਲੀ ਖ਼ਬਰ ਸੋਨਾਲੀਕਾ ਗਰੁੱਪ ਵਲੋਂ ਨੇਚਰ ਫੈਸਟ-2026 ਲਈ 20 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।