ਦਸੂਹਾ, 15 ਫਰਵਰੀ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਤੀਰਥ ਯਾਤਰਾ ਲਈ ਜਾ ਰਹੀ ਬੱਸ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਅੱਜ ਪਿੰਡ ਟੇਰਕਿਆਣਾ ਬੂਥ ਨੰਬਰ ਦੋ ਵਿਖੇ ਤੋ ਤੀਰਥ ਯਾਤਰਾ ਸ੍ਰੀ ਅੰਮਿ੍ਤਸਰ ਸਾਹਿਬ ਲਈ ਤੀਰਥ ਯਾਤਰਾ ਲਈ ਸੰਗਤਾਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜਦਕਿ ਸੰਗਤ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਬੱਸ ਸੰਗਤ ਨੂੰ ਤਿੰਨ ਦਿਨ ਲਈ ਵੱਖ-ਵੱਖ ਗੁਰਧਾਮਾਂ ਮੰਦਰਾਂ ਅਤੇ ਹੋਰ ਸਥਾਨਾਂ ਤੇ ਲੈ ਕੇ ਜਾਵੇਗੀ ਅਤੇ ਦਰਸ਼ਨ ਦੀਦਾਰ ਕਰਵਾਏ ਜਾਣਗੇ | ਇਸ ਮੌਕੇ ਸੰਗਤ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਉਨ੍ਹਾਂ ਕਿਹਾ ਕਿ ਇਹ ਉਪਰਾਲਾ ਬਹੁਤ ਹੀ ਵਧੀਆ ਹੈ ਅਤੇ ਜਿਹੜੀਆਂ ਸੰਗਤਾਂ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਅਸਮਰਥ ਹਨ | ਉਹ ਦਰਸ਼ਨ ਦੀਦਾਰ ਕਰ ਸਕਣਗੀਆਂ | ਇਸ ਮੌਕੇ ਪਰਲੋਕ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ਗੋਗੀ ਸੰਮਤੀ ਮੈਂਬਰ, ਸ਼ੇਖਰ ਸਿੱਧੂ ਇੰਚਾਰਜ, ਗੋਲਡੀ ਸਰਪੰਚ, ਲਾਡੀ, ਬਿਕਰਮ ਸਿੰਘ ਸਮੇਤ ਸੰਗਤ ਅਤੇ ਪਿੰਡ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ |