24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਵਿਧਾਇਕ ਘੁੰਮਣ ਵਲੋਂ ਪਿੰਡ ਕੱਤੋਵਾਲ ਨੂੰ 2 ਲੱਖ ਗਰਾਂਟ ਦਾ ਚੈੱਕ ਭੇਟ

ਅਜੀਤ ਡੈਸਕ 16-02-2026

ਦਸੂਹਾ, 15 ਫਰਵਰੀ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਕੱਤੋਵਾਲ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁਹੱਲਾ ਜਿਓਚੱਕ 'ਚ ਗਲੀ ਬਣਾਉਣ ਵਾਸਤੇ ਦਿੱਤਾ 2 ਲੱਖ ਦਾ ਚੈੱਕ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਤੇ ਪਿੰਡ 'ਚ ਪਾਣੀ ਨਿਕਾਸੀ ਦਾ ਕੰਮ ਜਲਦ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਪਿੰਡ ਵਿਚ ਲੰਬੇ ਸਮੇਂ ਬਾਅਦ ਗਲੀ ਬਣੇਗੀ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਿਣਗੇ | ਇਸ ਸਮੇਂ ਸਰਪੰਚ ਤਲਵਿੰਦਰ ਸਿੰਘ, ਬਲਾਕ ਪ੍ਰਧਾਨ ਅਮਨਦੀਪ ਸਿੰਘ ਘੁੰਮਣ, ਯਾਦਵਿੰਦਰ ਸਿੰਘ ਕੱਤੋਵਾਲ ਹਾਜ਼ਰ ਸੀ |

ਪਿਛਲੀ ਖ਼ਬਰ ਗੁ: ਬਾਬਾ ਬੁੱਢਾ ਜੀ ਹਰਿਆਣਾ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਲਗਾਤਾਰ ਪੰਜਵੇਂ ਦਿਨ ਨਸਰਾਲਾ ਤੇ ਦਿਓਵਾਲ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।