ਹਰਿਆਣਾ, 15 ਫਰਵਰੀ (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਵੱਖ-ਵੱਖ ਸਰਕਲਾਂ ਅੰਦਰ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਸਰਕਲ ਢੋਲਵਾਹਾ ਤੋਂ ਜਸਪਾਲ ਸਿੰਘ ਗਿੱਲ ਚੱਕ ਗੁੱਜਰਾਂ ਨੂੰ, ਸਰਕਲ ਹਰਿਆਣਾ ਤੋਂ ਚਰਨਜੀਤ ਸਿੰਘ ਸੋਢੀ ਨੂੰ ਅਤੇ ਸਰਕਲ ਭੂੰਗਾ ਤੋਂ ਜਸਪਾਲ ਸਿੰਘ ਲੱਕੀ ਨੂੰ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਨਵ ਨਿਯੁਕਤ ਪ੍ਰਧਾਨਾਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਪਾਰਟੀ ਦੀ ਸੇਵਾ ਦਿੱਤੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਏਗਾ | ਉਨ੍ਹਾਂ ਕਿਹਾ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਵਿਚ ਹੀ ਸਰਬਪੱਖੀ ਵਿਕਾਸ ਹੋਇਆ ਹੈ, ਜਿਸ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੇਗੀ, ਜਿਸ ਦਾ ਮੁੱਢ ਬਣਨਾ ਸ਼ੁਰੂ ਹੋ ਚੁੱਕਾ ਹੈ |
ਅਕਾਲੀ ਦਲ ਨੇ ਗਿੱਲ, ਸੋਢੀ ਤੇ ਲੱਕੀ ਨੂੰ ਬਣਾਇਆ ਸਰਕਲ ਪ੍ਰਧਾਨ
ਅਜੀਤ ਡੈਸਕ
16-02-2026