ਘੋਗਰਾ, 15 ਫਰਵਰੀ (ਆਰ. ਐੱਸ. ਸਲਾਰੀਆ)-ਸ਼ਿਵ ਮੰਦਿਰ ਘੋਗਰਾ ਵਿਖੇ ਸ਼ਿਵਰਾਤਰੀ ਦੇ ਸ਼ੁੱਭ ਮੌਕੇ 'ਤੇ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਸ਼ਿਵ ਮੰਦਿਰ ਤੋਂ ਸ਼ੁਰੂ ਹੋ ਕਿ ਪਿੰਡ ਦੀ ਪ੍ਰਕਰਮਾ ਕਰਦੀ ਹੋਈ ਸ਼ਿਵ ਮੰਦਿਰ ਵਿਖੇ ਸਮਾਪਤ ਹੋਈ | ਇਸ ਮੌਕੇ ਸ਼ਿਵ ਭਗਤਾਂ ਅਤੇ ਸ਼ਰਧਾਲੂ ਸੰਗਤਾਂ ਵਲੋਂ ਲੱਡੂ, ਖੀਰ, ਕੇਲੇ, ਸੰਗਤਰੇ, ਫਰੂਟ, ਦੁੱਧ, ਚਾਹ ਆਦਿ ਦੇ ਲੰਗਰ ਲਗਾਏ ਗਏ | ਸ਼ੋਭਾ ਯਾਤਰਾ ਦੌਰਾਨ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ, ਚੇਅਰਮੈਨ ਕੇ.ਪੀ ਸੰਧੂ ਨੇ ਉਚਚੇ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਠਾਕੁਰ ਨੇ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਚੇਅਰਮੈਨ ਕੇ. ਪੀ ਸੰਧੂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਤਰਲੋਚਨ ਸਿੰਘ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਚਰਨਜੀਤ ਸਿੰਘ, ਸੋਮ ਨਾਥ ਮੁੰਨਾ, ਅਜੇ ਕੁਮਾਰ, ਪਵਨ ਕੁਮਾਰ, ਮੰਨੂ ਗੋਪੀ, ਸ਼ਮਸ਼ੇਰ ਸਿੰਘ, ਮਲਕੀਤ ਸਿੰਘ ਡੋਗਰਾ, ਸੁਭਾਸ਼ ਡੋਗਰਾ, ਅਸ਼ਵਨੀ ਕੁਮਾਰ, ਜੀਤਾ ਦੇਵ, ਸੁਭਾਸ਼ ਚੰਦਰ, ਜਸਪਾਲ ਸਿੰਘ, ਪੰਡਿਤ ਅਜੈ ਬਡੇਆਲ ਅਤੇ ਹੋਰ ਸੰਗਤਾਂ ਹਾਜ਼ਰ ਸਨ |