24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਖ਼ਾਨਪੁਰ ਥਿਆੜਾ ਦੇ ਕੀਰਤਨ ਦਰਬਾਰ ਮੌਕੇ ਲਗਾਏ ਜਾਣਗੇ ਖ਼ੂਨਦਾਨ ਤੇ ਮੈਡੀਕਲ ਕੈਂਪ

ਅਜੀਤ ਡੈਸਕ 16-02-2026
ਨਸਰਾਲਾ, 15 ਫਰਵਰੀ (ਸਤਵੰਤ ਸਿੰਘ ਥਿਆੜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਨਪੁਰ ਥਿਆੜਾ ਸਮੂਹ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 23ਵਾਂ ਮਹਾਨ ਕੀਰਤਨ ਦਰਬਾਰ 22 ਫ਼ਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਖ਼ਾਨਪੁਰ ਥਿਆੜਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਇਹ ਕੀਰਤਨ ਦਰਬਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾਵੇਗਾ | ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਸਤਪਾਲ ਸਿੰਘ ਸਾਹਰੀ ਵਾਲੇ, ਬਾਬਾ ਹਰਚਰਨ ਸਿੰਘ ਰਮਦਾਸਪੁਰ ਵਾਲੇ, ਮਹੰਤ ਪਿ੍ਤਪਾਲ ਸਿੰਘ ਹੁਸ਼ਿਆਰਪੁਰ ਵਾਲੇ, ਬਾਬਾ ਇੰਦਰ ਦਾਸ ਮੇਘੋਵਾਲ ਵਾਲੇ, ਬਾਬਾ ਜਨਕ ਸਿੰਘ ਮਾਣਕੋ ਜੱਬੜ ਵਾਲੇ ਅਤੇ ਬਾਬਾ ਰਣਜੀਤ ਸਿੰਘ ਹੁਸ਼ਿਆਰਪੁਰ ਵਾਲਿਆਂ ਦੀਆਂ ਸ਼ੁੱਭ ਅਸੀਸਾਂ ਦੇ ਸਦਕਾ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ਵਿਚ ਆਏ ਹੋਏ ਪੰਥ ਪ੍ਰਸਿੱਧ ਕੀਰਤਨੀ ਤੇ ਕਥਾ ਵਾਚਕ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਬੰਗਲਾ ਸਾਹਿਬ ਵਾਲੇ, ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸੁਖਦੇਵ ਸਿੰਘ ਡੱਲਾ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਾਲੇ, ਮੀਰੀ ਪੀਰੀ ਖ਼ਾਲਸਾ ਜਥਾ ਯਮਨਾ ਨਗਰ ਵਾਲੇ, ਢਾਡੀ ਜਥਾ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ ਅਤੇ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲੇ ਆਪਣੇ ਮਨੋਹਰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ | ਇਸ ਮੌਕੇ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਵੱਲੋਂ ਖ਼ੂਨਦਾਨ ਕੈਂਪ, ਫ਼ਰੀ ਆਯੁਰਵੈਦਿਕ ਕੈਂਪ ਅਤੇ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਕੋਟਫ਼ਤੂਹੀ 'ਚ ਮਹਾਂ ਸ਼ਿਵਰਾਤਰੀ ਸਬੰਧੀ ਹਵਨ ਕਰਵਾਏ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਨੀਲਾ ਨਲੋਆ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।