ਦਸੂਹਾ, 15 ਫਰਵਰੀ (ਭੁੱਲਰ)- ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਵਲੋ ਕਹਾਣੀਕਾਰ ਮਾਸਟਰ ਲਾਲ ਸਿੰਘ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸਾਹਿਤ ਸਭਾ ਦੇ ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਪਿ੍ੰਸੀਪਲ ਨਵਦੇਵ ਸਿੰਘ ਗੜ੍ਹਦੀਵਾਲਾ, ਜਗਜੀਤ ਸਿੰਘ ਭੁੱਲਰ, ਪਿ੍ੰਸੀਪਲ ਹਰਨੇਕ ਸਿੰਘ ਨੇਕੀ, ਦਿਲਪਰੀਤ ਸਿੰਘ ਕਾਹਲੋਂ ਆਦਿ ਨੇ ਕਿਹਾ ਕਿ ਉਹ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਦੇ ਸਰਪ੍ਰਸਤ ਸਨ ਤੇ ਉੱਘੇ ਕਹਾਣੀਕਾਰ ਸਨ ਜਿੰਨਾ ਨੇ ਲੰਬਾ ਸਮਾ ਸਾਹਿਤ ਖੇਤਰ ਵਿਚ ਯੋਗਦਾਨ ਪਾਇਆ ਅਤੇ ਦਰਜਨ ਤੋਂ ਵੱਧ ਕਿਤਾਬਾਂ ਲੋਕਾਂ ਦੀ ਝੋਲੀ ਵਿਚ ਪਾਈਆਂ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਸਾਹਿਤ ਦੇ ਖੇਤਰ ਵਿਚ ਬਹੁਤ ਵੱਡਾ ਘਾਟਾ ਪਿਆ ਹੈ ਇਸ ਤੋਂ ਇਲਾਵਾ ਦੀਪ ਗਗਨ ਸਿੰਘ ਹਨੀ ਗਿੱਲ, ਜਸਬੀਰ ਸਿੰਘ ਰੰਧਾਵਾ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ, ਬਲਜੀਤ ਸਿੰਘ ਕਲਸੀ ਚਰਨਜੀਤ ਸਿੰਘ ਸੰਧੂ, ਸਤਪਾਲ ਸਿੰਘ ਪੰਮਾ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ ਕਵੀ ਚੈਨ ਸਿੰਘ ਚੱਕਰਵਰਤੀ ਅਮਨਪ੍ਰੀਤ ਸਿੰਘ ਮੰਨਾ ਆਦਿ ਨੇ ਉਨ੍ਹਾਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ |