ਹਾਜੀਪੁਰ, 15 ਫਰਵਰੀ (ਜੋਗਿੰਦਰ ਸਿੰਘ)- ਟਕਸਾਲੀ ਆਗੂ ਤੇ ਗੁਰੂ ਨਾਨਕ ਸੇਵਾ ਸੁਸਾਇਟੀ (ਰਜਿ.) ਗੇਰਾ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਵਲੋਂ ਨਵਨਿਯੁਕਤ ਸ਼੍ਰੋਮਣੀ ਅਕਾਲੀ ਦਲ ਸਰਕਲ ਹਾਜੀਪੁਰ ਦੇ ਪ੍ਰਧਾਨ ਗੁਰਦਿਆਲ ਸਿੰਘ ਉਲਾਹਾ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਨਿਯੁਕਤ ਸਰਕਲ ਪ੍ਰਧਾਨ ਜਥੇਦਾਰ ਗੁਰਦਿਆਲ ਸਿੰਘ ਉਲਾਹਾ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ | ਸਰਕਲ ਪ੍ਰਧਾਨ ਗੁਰਦਿਆਲ ਸਿੰਘ ਉਲਾਹਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਸੌਂਪੀ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਲਈ ਇਸ ਰਾਤ ਇੱਕ ਕਰ ਦੇਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇ. ਕਿਰਪਾਲ ਸਿੰਘ ਗੇਰਾ ਨੇ ਇੱਥੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਸ. ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸਰਕਲ ਹਾਜੀਪੁਰ ਵਿਚ ਸਮੂਹ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਕਮ ਕੀਤਾ ਜਾਵੇਗਾ ਅਤੇ ਲੋਕ ਵਿਰੋਧੀ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਘਰ-ਘਰ ਲੈ ਕੇ ਜਾਵਾਂਗੇ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਵਿਰੋਧੀ ਝਾੜੂ ਦੀ ਸਰਕਾਰ ਤੋਂ ਲੋਕਾਂ ਦਾ ਖਹਿੜਾ ਛਡਾਇਆ ਜਾ ਸਕੇ |