ਦਸੂਹਾ, 15 ਫਰਵਰੀ (ਭੁੱਲਰ)- ਸਿੱਖੀ ਵਿਰਸਾ ਬਚਾਓ ਵੈੱਲਫੇਅਰ ਸੁਸਾਇਟੀ ਵੱਲੋਂ ਸੰਗਤਾਂ ਨੂੰ ਇਤਿਹਾਸਿਕ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਇਸ ਮੌਕੇ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਤੋਂ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਬਾਬਾ ਬਕਾਲਾ, ਗੁਰਦੁਆਰਾ ਸ੍ਰੀ ਭੋਰਾ ਸਾਹਿਬ, ਗੁਰਦੁਆਰਾ ਥੜਾ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗੁਰਦੁਆਰਾ ਬਾਬਾ ਅਟੱਲ ਰਾਏ ਜੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਇਲਾਵਾ ਹੋਰ ਇਤਿਹਾਸਿਕ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਇਸ ਮੌਕੇ ਸੋਸਾਇਟੀ ਦੀ ਪ੍ਰਧਾਨ ਬੀਬੀ ਸ਼ੀਤਲ ਕੌਰ ਨੇ ਦੱਸਿਆ ਕਿ ਸੰਗਤਾਂ ਨੂੰ ਹਰ ਮਹੀਨੇ ਗੁਰਤਾ ਇਤਿਹਾਸ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਂਦੀ ਹੈ ਜਿਸ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਗੁਰੂ ਕੇ ਲਾਹੌਰ ਤੇ ਹੋਰ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਵੇਗੀ ਜਿਸ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਐਡਵੋਕੇਟ ਅਵਤਾਰ ਸਿੰਘ, ਸਿਮਰਪਰੀਤ ਸਿੰਘ ਬੋਦਲ, ਹਰਭਜਨ ਕੌਰ, ਕਿਰਮਨ ਕੌਰ, ਕੁਲਵਿੰਦਰ ਕੌਰ, ਸਤਵਿੰਦਰ ਕੌਰ, ਪ੍ਰੀਤੀ, ਨਿਰਮਲ ਕੌਰ, ਗੁਰਨਗਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |