24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਹਾਂ ਸ਼ਿਵਰਾਤਰੀ ਸਬੰਧੀ ਸ਼ੋਭਾ ਯਾਤਰਾ ਕੱਢੀ

ਅਜੀਤ ਡੈਸਕ 16-02-2026
ਕੋਟਫ਼ਤੂਹੀ, 15 ਫਰਵਰੀ (ਅਟਵਾਲ)-ਪਿੰਡ ਭਾਮ ਦੇ ਪ੍ਰਾਚੀਨ ਸ਼ਿਵ ਮੰਦਿਰ ਧਾਰਮਿਕ ਅਸਥਾਨ ਤੋਂ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਮਹਾਂ ਸ਼ਿਵਰਾਤਰੀ ਉਤਸਵ ਤੇ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਪ੍ਰਾਚੀਨ ਸ਼ਿਵ ਮੰਦਿਰ ਤੋਂ ਆਰੰਭ ਹੋਈ | ਇਸ ਮੌਕੇ ਮੰਦਿਰ ਪ੍ਰਧਾਨ ਅਮਰਜੀਤ ਸਿੰਘ ਜਸਵਾਲ, ਸਰਪੰਚ ਪਰਵਿੰਦਰ ਸਿੰਘ, ਮਾਸਟਰ ਬਲਵਿੰਦਰ ਸਿੰਘ, ਰਜਿੰਦਰ ਸਿੰਘ ਫ਼ੌਜੀ, ਰਾਜੇਸ਼ ਕੁਮਾਰ, ਰੇਸ਼ਮ ਸਿੰਘ ਜੱਖੂ, ਡਾ. ਸੰਨੀ ਭਾਮ, ਟਿੱਕਾ ਸਿੰਘ, ਜੋਗਾ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਨੰਬਰਦਾਰ ਲਖਵਿੰਦਰ ਸਿੰਘ ਪਵਨ, ਸਤਵਿੰਦਰ ਸਿੰਘ , ਪੰਡਿਤ ਮੁਕੇਸ਼ ਕੁਮਾਰ ਸ਼ਰਮਾ, ਰਜਿੰਦਰ ਸਿੰਘ ਫ਼ੌਜੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦਸੂਹਾ ਸੀਨੀਅਰ ਸਿਟੀਜ਼ਨ ਸੁਸਾਇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੁਸਾਇਟੀ ਨੇ ਸੰਗਤਾਂ ਨੂੰ ਧਾਰਮਿਕ ਗੁਰਧਾਮਾਂ ਦੀ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।