24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

19 ਫਰਵਰੀ ਨੂੰ ਐਨ.ਪੀ.ਐਸ ਕਰਮਚਾਰੀ ਫੁਕਣਗੇ ਮੁੱਖ ਮੰਤਰੀ ਦੇ ਪੁਤਲੇ - ਸੈਣੀ, ਬੱਧਣ

ਅਜੀਤ ਡੈਸਕ 16-02-2026
ਮਨਜੀਤ ਸਿੰਘ ਸੈਣੀ, ਨਿਰਮਲ ਸਿੰਘ ਬੱਧਣ |



ਤਲਵਾੜਾ, 15 ਫਰਵਰੀ (ਮਹਿਤਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਤਲਵਾੜਾ ਦੇ ਪ੍ਰਧਾਨ ਮਨਜੀਤ ਸਿੰਘ ਸੈਣੀ ਤੇ ਜਨਰਲ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਤਲਵਾੜਾ ਨਿਰਮਲ ਸਿੰਘ ਬੱਧਣ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ ਜਿਸ ਦੇ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫ਼ੂਕ ਮੁਜ਼ਾਹਰੇ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ. ਪੀ. ਐਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਹੁਣ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੋਅ ਵਿਚ ਹਨ | ਇਸ ਮੀਟਿੰਗ ਵਿਚ ਹਰਵਿੰਦਰ ਸਿੰਘ ਟਰੇਨਿੰਗ ਅਫ਼ਸਰ, ਮਨੋਜ ਕੁਮਾਰ, ਕਮਲਜੀਤ ਸਿੰਘ, ਰਾਮ ਪਾਲ, ਨਿਰਮਲ ਸਿੰਘ ਗੇਰਾ, ਵਿਕਰਮਜੀਤ ਸਿੰਘ, ਪਰੰਮਪਾਲ ਸਿੰਘ, ਸਿਕੰਦਰ, ਸੁਖਮਿੰਦਰ ਸਿੰਘ ਗਿੱਲ ਸਮੇਤ ਸਮੂਹ ਐਨ. ਪੀ. ਐਸ. ਪੀੜਤ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦੇ ਪੁਰਾਣੇ ਵਿਦਿਆਰਥੀ ਬਿ੍ਗੇਡੀਅਰ ਵਲੋਂ ਕਾਲਜ ਦਾ ਦੌਰਾ ਅਗਲੀ ਖ਼ਬਰ ਪਿ੍ੰ. ਅਜੀਤ ਸਿੰਘ ਜੱਲੋਵਾਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।