ਦਸੂਹਾ, 15 ਫਰਵਰੀ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸੁਸਾਇਟੀ ਦੇ ਅਹੁਦੇਦਾਰ ਹਰਪਾਲ ਸਿੰਘ ਦਸੂਹਾ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਅਰਜਨ ਕਲੋਨੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਗੁਰਦੀਪ ਸਿੰਘ, ਕਥਾ ਵਾਚਕ ਗਿਆਨੀ ਸਰਤਾਜ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਅਤੇ ਗੁਰਮਤ ਵਿਚਾਰਾ ਦਿ੍ੜ੍ਹ ਕਰਵਾਈਆਂ ਗਈਆਂ | ਇਸ ਮੌਕੇ ਹਰਪਾਲ ਸਿੰਘ ਦਸੂਹਾ ਨੇ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦਸੂਹਾ ਕਮਲ ਜਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਗੜਸ਼ੰਕਰ ਮਦਨ ਸਿੰਘ, ਅਮਰੀਕ ਸਿੰਘ ਗੱਗੀ ਪ੍ਰਧਾਨ ਵਪਾਰ ਮੰਡਲ ਦਸੂਹਾ, ਬੀਬੀ ਜਤਿੰਦਰ ਕੌਰ ਠੁਕਰਾਲ, ਨਿਰਮਲਜੀਤ ਕੌਰ ਭੁੱਲਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਪਿ੍ੰਸੀਪਲ ਬਲਜੀਤ ਕੌਰ, ਨਰਿੰਦਰ ਕੌਰ, ਸੋਮਨਾਥ, ਸੁਨੀਲ ਕੁਮਾਰ, ਮੋਦੀ ਦਸੂਹਾ, ਜਥੇਦਾਰ ਗੁਰਦੇਵ ਸਿੰਘ ਮੁੱਖ ਸੇਵਾਦਾਰ ਤਰਨਾ ਦਲ ਭਗਤ ਧੰਨਾ ਸਿੰਘ, ਤਬਲਾ ਵਾਦਕ ਦੇ ਉਸਤਾਦ ਭਾਈ ਕੁਲਵਿੰਦਰ ਸਿੰਘ, ਸੁਖਦਰਸ਼ਨ ਸਿੰਘ ਜੰਮੂ, ਇੰਸਪੈਕਟਰ ਦਵਿੰਦਰ ਸਿੰਘ ਪੰਨੂ, ਸਤਿਕਾਰ ਸਭਾ ਦੇ ਅਹੁਦੇਦਾਰ ਦਵਿੰਦਰ ਸਿੰਘ, ਕਮਲਪ੍ਰੀਤ ਸਿੰਘ ਹੈਪੀ, ਹਰਜਿੰਦਰ ਸਿੰਘ ਤਲਵਾੜਾ, ਕਮਲ ਸਿੰਘ ਤਲਵਾੜਾ ਪ੍ਰਧਾਨ ਗੁਰੂ ਰਵਿਦਾਸ ਸਭਾ, ਕੌਂਸਲਰ ਭੁੱਲਾ ਸਿੰਘ ਰਾਣਾ, ਫਤਿਹ ਸਿੰਘ, ਲੈਕਚਰਾਰ ਪਰਮਜੀਤ ਸਿੰਘ, ਸੁਰਜੀਤ ਸਿੰਘ ਰੂਪਰਾ, ਕਮਲਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ, ਰਣਜੀਤ ਸਿੰਘ ਰਾਣਾ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਓਡਰਾ, ਮਾਨ ਸਿੰਘ, ਗੁਰਦਿਆਲ ਸਿੰਘ, ਪ੍ਰਕਾਸ਼ ਸਿੰਘ, ਪਵਿੱਤਰ ਸਿੰਘ ਪ੍ਰੀਤਮਪੁਰਾ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |