25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅਧਿਆਪਕ ਜਥੇਬੰਦੀਆਂ ਵਲੋਂ ਟੈੱਟ ਵਿਰੋਧੀ ਮਹਾਂ-ਰੋਸ ਪ੍ਰਦਰਸ਼ਨ 'ਚ ਹੁਸ਼ਿਆਰਪੁਰ ਤੋਂ ਸੈਂਕੜੇ ਅਧਿਆਪਕ ਲੈਣਗੇ ਹਿੱਸਾ-ਜੀ.ਟੀ.ਯੂ

ਅਜੀਤ ਡੈਸਕ 16-02-2026
ਹਰਿਆਣਾ, 15 ਫਰਵਰੀ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਉੱਤੇ ਜਬਰੀ ਥੋਪੇ ਗਏ ਟੈਂਟ ਦੇ ਵਿਰੋਧ ਵਿਚ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਵੱਲੋਂ ਅਨੰਦਪੁਰ ਸਾਹਿਬ ਵਿਖੇ ਮਹਾਂ ਰੋਸ ਪ੍ਰਦਰਸ਼ਨ ਨੂੰ ਰੱਖਿਆ ਗਿਆ ਹੈ ਜਿਸ ਵਿਚ ਹੁਸ਼ਿਆਰਪੁਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਪਿ੍ਤਪਾਲ ਸਿੰਘ ਚੌਟਾਲਾ ਅਤੇ ਜਿੱਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਜੀਵ ਧੂਤ ਨੇ ਕਿਹਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮਹਾਂ-ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ 16 ਤੇ 17 ਫਰਵਰੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਲਾਕ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ | ਗੌਰਮੈਂਟ ਟੀਚਰ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸਮੂਹ ਅਧਿਆਪਕਾਂ ਨੂੰ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਦੀ ਬਜਾਏ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਟੈਟ ਵਿਰੋਧੀ ਮਹਾਂ ਪ੍ਰਦਰਸ਼ਨ ਵਿਚ ਹਿੱਸਾ ਲੈ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ,ਜਨਰਲ ਸਕੱਤਰ ਜਸਵੀਰ ਤਲਵਾੜਾ, ਸਚਿਨ ਕੁਮਾਰ, ਸਰਬਜੀਤ ਸਿੰਘ, ਪਿ੍ੰਸ ਗੜ੍ਹਦੀਵਾਲਾ, ਵਿਕਾਸ ਸ਼ਰਮਾ ਅਤੇ ਹੋਰ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਸ਼ਾਮਿਲ ਸਨ |
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਲਗਾਏ ਕੈਂਪ 'ਚ ਕੀਤੀ ਸ਼ਿਰਕਤ ਅਗਲੀ ਖ਼ਬਰ ਹਰਪਾਲ ਸਿੰਘ ਦਸੂਹਾ ਵੱਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।