25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡਾ. ਰਵਜੋਤ ਸਿੰਘ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਲਗਾਏ ਕੈਂਪ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 16-02-2026
ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਪਿੰਡ ਨਸਰਾਲਾ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਵਿਚ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਮੌਜੂਦ ਨਾਗਰਿਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਇਸ ਯੋਜਨਾ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਇਸ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੇ ਹਰ ਲੋੜਵੰਦ ਪਰਿਵਾਰ ਨੂੰ ਬਿਹਤਰ, ਸੁਖਾਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਤਾਂ ਜੋ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲ ਸਕੇ | ਇਸ ਮੌਕੇ ਉਨ੍ਹਾਂ ਨੇ ਤਾਇਨਾਤ ਸਟਾਫ਼ ਨੂੰ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਪ੍ਰਕਿਰਿਆ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ, ਸਿਹਤ ਵਿਭਾਗ ਦੇ ਕਰਮਚਾਰੀ, ਪੰਚਾਇਤ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮਹਾਂ ਸ਼ਿਵਰਾਤਰੀ ਦੇ ਸੰਬੰਧ 'ਚ ਮਹਾਂਦੇਵ ਮੰਦਰ ਬਠੁੱਲਾ ਤੋਂ ਸੋਭਾ ਯਾਤਰਾ ਕੱਢੀ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਟੈੱਟ ਵਿਰੋਧੀ ਮਹਾਂ-ਰੋਸ ਪ੍ਰਦਰਸ਼ਨ 'ਚ ਹੁਸ਼ਿਆਰਪੁਰ ਤੋਂ ਸੈਂਕੜੇ ਅਧਿਆਪਕ ਲੈਣਗੇ ਹਿੱਸਾ-ਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।