25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

'ਆਪ' ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ, ਲੋਕ ਚਲਦਾ ਕਰਨ ਲਈ ਉਤਾਵਲੇ- ਲੱਖੀ, ਮਿਆਣੀ

ਅਜੀਤ ਡੈਸਕ 16-02-2026
ਹੁਸ਼ਿਆਰਪੁਰ, 15 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਹਰੇਕ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਅਸਫਲ ਰਹੀ ਮੌਜੂਦਾ 'ਆਪ' ਸਰਕਾਰ ਨੂੰ ਪੰਜਾਬ 'ਚੋਂ ਚਲਦਿਆਂ ਕਰਨ ਲਈ ਪੰਜਾਬ ਦੇ ਲੋਕ ਹੁਣ ਆਪਣਾ ਮਨ ਬਣਾਈ ਬੈਠੇ ਹਨ ਅਤੇ ਉਤਾਵਲੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਹੁਸ਼ਿਆਰਪੁਰ (ਦਿਹਾਤੀ), ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ ਤੇ ਸਮਾਜ ਸੇਵੀ ਤੇ ਸੀਨੀਅਰ ਆਗੂ ਸਤਪਾਲ ਸਿੰਘ ਮੁਲਤਾਨੀ ਨੇ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਟਾਂਡਾ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ ਸਰਕਲ ਪ੍ਰਧਾਨ ਚੱਬੇਵਾਲ ਸ਼ੋ੍ਰਮਣੀ ਅਕਾਲੀ ਦਲ, ਨੰਬਰਦਾਰ ਕੁਲਵਿੰਦਰ ਸਿੰਘ ਕਿੰਦਾ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਅਸਲ ਮਕਸਦ ਤੋਂ ਭਟਕ ਚੁੱਕੀ ਹੈ ਅਤੇ ਪੰਜਾਬ ਨੂੰ ਆਰਥਿਕ ਪੱਖੋਂ, ਸਮਾਜਿਕ ਪੱਖੋਂ, ਆਮ ਲੋਕਾਂ ਦੀ ਸੁਰੱਖਿਆ ਪੱਖੋਂ ਕਮਜ਼ੋਰ ਕਰਨ ਦੇ ਨਾਲ-ਨਾਲ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਪੰਜਾਬ ਨੂੰ ਢਹਿੰਦੀ ਕਲਾ ਵੱਲ ਲੈ ਕੇ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ 'ਚ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਝੂਠ ਦਾ ਪੁਲੰਦਾ ਸਭ ਦੇ ਸਾਹਮਣੇ ਆ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਇਸ ਸਮੇਂ ਆਪਣਾ ਸਾਰਾ ਧਿਆਨ ਪੜ੍ਹਾਈ 'ਤੇ ਇਕਾਗਰ ਕਰਨਾ ਚਾਹੀਦਾ ਹੈ - ਪਿ੍ੰਸੀਪਲ ਜਪਿੰਦਰ ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਦੇ ਸੰਬੰਧ 'ਚ ਮਹਾਂਦੇਵ ਮੰਦਰ ਬਠੁੱਲਾ ਤੋਂ ਸੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।