ਰਾਮਗੜ੍ਹ ਸੀਕਰੀ, 15 ਫਰਵਰੀ (ਕਟੋਚ)- ਸਲਾਨਾ ਪ੍ਰੀਖਿਆਵਾਂ ਦਾ ਮੌਸਮ ਨਜ਼ਦੀਕ ਹੋਣ ਕਰਕੇ ਵਿਦਿਆਰਥੀਆਂ ਨੂੰ ਇਸ ਸਮੇਂ ਆਪਣਾ ਸਾਰਾ ਧਿਆਨ ਪੜ੍ਹਾਈ ਤੇ ਇਕਾਗਰ ਕਰਨਾ ਚਾਹੀਦਾ ਹੈ | ਉਕਤ ਪ੍ਰਗਟਾਵਾ ਸਿੱਖਿਆ ਸ਼ਾਸਤਰੀ ਅਤੇ ਪਿ੍ੰਸੀਪਲ ਜਪਿੰਦਰ ਕੁਮਾਰ ਨੇ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਦੇ ਸਮੇਂ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਲੈਣਾ ਚਾਹੀਦਾ ਹੈ ਕਿਉਂਕਿ ਜਦੋਂ ਸਾਡਾ ਖਾਣ-ਪੀਣ ਸਾਫ਼ ਸੁਥਰਾ, ਪੌਸ਼ਟਿਕ ਅਤੇ ਸੰਤੁਲਿਤ ਹੋਵੇਗਾ ਤਾਂ ਅਸੀਂ ਆਪਣੇ ਹਰੇਕ ਕੰਮ ਨੂੰ ਮਿਹਨਤ ਅਤੇ ਲਗਨ ਨਾਲ ਕਰ ਸਕਦੇ ਹਾਂ | ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਣ | ਪਿ੍ੰਸੀਪਲ ਜਪਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਮੋਬਾਈਲ ਵਰਤ ਰੱਖਣ ਭਾਵ ਮੋਬਾਈਲ ਫ਼ੋਨ ਨੂੰ ਆਪਣੇ ਤੋਂ ਦੂਰ ਰੱਖਣ ਤਾਂ ਜੋ ਉਨ੍ਹਾਂ ਦੀ ਮਾਨਸਿਕ ਸਿਹਤ ਠੀਕ ਰਹੇ |