25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ

ਅਜੀਤ ਡੈਸਕ 16-02-2026
ਗੜ੍ਹਸ਼ੰਕਰ, 15 ਫਰਵਰੀ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਪ੍ਰਸਾਰ ਦੇ ਮੰਤਵ ਨਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੇ ਨੈਤਿਕ, ਅਧਿਆਤਮਕ ਅਤੇ ਬੌਧਿਕ ਵਿਕਾਸ ਦੇ ਉਦੇਸ਼ ਨਾਲ ਲਈ ਗਈ ਪ੍ਰੀਖਿਆ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜ ਕੇ ਹੀ ਉਨ੍ਹਾਂ ਅੰਦਰ ਕਦਰਾਂ ਕੀਮਤਾਂ ਦੇ ਨਾਲ ਨਾਲ ਸਮਾਜਿਕ ਚੇਤਨਾ ਦਾ ਵਿਕਾਸ ਕੀਤਾ ਜਾ ਸਕਦਾ ਹੈ | ਸਿੱਖ ਬਾਣੀ ਅਤੇ ਇਤਿਹਾਸ ਨਾਲ ਸੰਬੰਧਿਤ ਇਹੋ ਜਿਹੇ ਇਮਤਿਹਾਨ ਵਿਦਿਆਰਥੀਆਂ ਵਿਚ ਧਾਰਮਿਕ ਜਾਗਰੂਕਤਾ ਅਤੇ ਉਚੇਰੇ ਮੁੱਲਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਧਾਰਮਿਕ ਪ੍ਰੀਖਿਆ ਦੀ ਤਿਆਰੀ ਅਤੇ ਆਯੋਜਨ ਵਿਚ ਧਾਰਮਿਕ ਅਧਿਆਪਕ ਅੰਮਿ੍ਤਪਾਲ ਸਿੰਘ ਅਤੇ ਪ੍ਰੋ. ਸੌਰਵ ਦਾਦਰੀ ਵੱਲੋਂ ਜ਼ਿੰਮੇਵਾਰੀ ਨਿਭਾਈ ਗਈ | ਧਾਰਮਿਕ ਪ੍ਰੀਖਿਆ ਨੂੰ ਨਿਰਪੱਖ ਅਤੇ ਵਿਵਸਥਿਤ ਢੰਗ ਨਾਲ ਕਰਵਾਉਣ ਲਈ ਸੈਂਟਰ ਸੁਪਰਡੈਂਟ ਵੱਲੋਂ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਤੋਂ ਧਾਰਮਿਕ ਅਧਿਆਪਕਾਂ ਕਮਲਜੀਤ ਕੌਰ ਵੱਲੋਂ ਜ਼ਿੰਮੇਵਾਰੀ
ਪਿਛਲੀ ਖ਼ਬਰ ਸ਼ੋਭਾ ਯਾਤਰਾ ਦਾ ਪ੍ਰਾਚੀਨ ਸ਼ਿਵ ਮੰਦਰ ਚੱਬੇਵਾਲ 'ਚ ਸਵਾਗਤ ਅਗਲੀ ਖ਼ਬਰ ਪਿੰਡ ਢੱਡਰਾਂ ਵਿਖੇ ਛੱਪੜ ਦੀ ਸਫ਼ਾਈ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।