ਨੰਗਲ ਬਿਹਾਲਾਂ, 15 ਫਰਵਰੀ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ਼ਿਵ ਭਗਵਾਨ ਦੀ ਜੀਵਨੀ ਸਬੰਧੀ ਭਜਨ, ਭਾਸ਼ਨ ਅਤੇ ਡਰਾਮਾ ਪ੍ਰਸਤੁਤ ਕਰਕੇ ਸਾਰੀਆਂ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |