ਤਲਵਾੜਾ, 17 ਫਰਵਰੀ (ਮਹਿਤਾ)-ਮੋਗਾ ਵਿਖੇ ਮਾਰਚ ਦੇ ਪਹਿਲੇ ਹਫ਼ਤੇ ਭਾਰਤੀ ਜਨਤਾ ਪਾਰਟੀ ਦੀ ਹੋਣ ਜਾ ਰਹੀ ਰੈਲੀ ਵਿਚ ਹਲਕਾ ਦਸੂਹਾ ਤੋਂ ਭਾਜਪਾ ਦੇ ਸੀਨੀਅਰ ਨੇਤਾ ਸ੍ਰੀ ਸੁਸ਼ੀਲ ਪਿੰਕੀ ਨੂੰ ਇੰਚਾਰਜ ਲਗਾਇਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵਾੜਾ ਡਾ. ਧਰੁਵ ਸਿੰਘ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਸ੍ਰੀ ਪਿੰਕੀ ਨੇ ਆਪਣੀ ਨਿਯੁਕਤੀ ਲਈ ਭਾਜਪਾ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਮੋਗਾ ਰੈਲੀ ਲਈ ਹਲਕਾ ਦਸੂਹਾ ਤੋਂ ਸੁਸ਼ੀਲ ਪਿੰਕੀ ਇੰਚਾਰਜ
ਅਜੀਤ ਡੈਸਕ
18-02-2026