• ਦਲਜੀਤ ਸਿੰਘ ਸਹੋਤਾ ਦਾ ਕੀਤਾ ਸਨਮਾਨ
ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 4 ਮਾਰਚ ਨੂੰ ਮਨਾਏ ਜਾ ਰਹੇ ਹੋਲਾ ਮਹੱਲਾ ਸਮਾਗਮਾਂ 'ਚ ਸੰਗਤਾਂ ਵੱਡੀ ਗਿਣਤੀ 'ਚ ਪਹੰੁਚਣਗੀਆਂ | ਇਸ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਹ ਵਿਚਾਰ ਜਥੇਦਾਰ ਬਲਵੀਰ ਸਿੰਘ 96 ਕਰੋੜੀ ਵੱਲੋਂ ਸੰਤ-ਮਹਾਂਪੁਰਸ਼ਾਂ ਦੀ ਹੋਈ ਇਕੱਤਰਤਾ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸੰਗਤਾਂ ਨਾ ਸਿਰਫ਼ ਦੇਸ਼ ਤੋਂ ਬਲਕਿ ਵਿਦੇਸ਼ਾਂ ਤੋਂ ਵੀ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਕਰਨ ਲਈ ਪਹੁੰਚਣਗੀਆਂ | ਉਨ੍ਹਾਂ ਕਿਹਾ ਕਿ ਇਸ ਮੌਕੇ ਨਿਹੰਗ ਸਿੱਖ ਜਥੇਬੰਦੀਆਂ ਵਲੋਂ ਮਹੱਲਾ ਵੀ ਸਜਾਇਆ ਜਾਵੇਗਾ ਅਤੇ ਗਤਕੇ ਦੇ ਜੌਹਰ ਵੀ ਦਿਖਾਏ ਜਾਣਗੇ | ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਕਨਵੀਨਰ ਦਲਜੀਤ ਸਿੰਘ ਸਹੋਤਾ ਦਾ ਸੰਤ-ਮਹਾਂਪੁਰਸ਼ਾਂ ਵਲੋਂ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਹੋਤਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਆਧੁਨਿਕ ਸਮੇਂ 'ਚ ਸਿੱਖ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਪੂਰੀ ਦੁਨੀਆ 'ਚ ਵਧਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸ਼ੁਰੂ ਕੀਤੀ ਗਈ ਸੰਗਤ ਤੇ ਪੰਗਤ ਦੀ ਪ੍ਰਥਾ ਤੋਂ ਵਿਦੇਸ਼ੀ ਵੀ ਬੇਹੱਦ ਪ੍ਰਭਾਵਿਤ ਹਨ | ਇਸ ਮੌਕੇ ਸੰਤ ਅਮਰਜੀਤ ਸਿੰਘ ਹਰਖੋਵਾਲ, ਜਥੇਦਾਰ ਨਾਗਰ ਸਿੰਘ , ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ, ਜਥੇਦਾਰ ਸਵਰਨਜੀਤ ਸਿੰਘ, ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਹੋਲੇ ਮਹੱਲੇ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਅਨੰਦਪੁਰ ਸਾਹਿਬ ਪਹੁੰਚਣ-ਜਥੇ. ਬਾਬਾ ਬਲਵੀਰ ਸਿੰਘ 96 ਕਰੋੜੀ
ਅਜੀਤ ਡੈਸਕ
18-02-2026