28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਥੇ. ਜਗਪਾਲ ਸਿੰਘ ਖੱਬਲਾਂ 5ਵੀਂ ਵਾਰ ਸਰਕਲ ਬੁੱਲ੍ਹੋਵਾਲ ਦੇ ਪ੍ਰਧਾਨ ਬਣੇ

ਅਜੀਤ ਡੈਸਕ 18-02-2026
ਬੁੱਲ੍ਹੋਵਾਲ, 17 ਫਰਵਰੀ (ਲੁਗਾਣਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਵੱਖ-ਵੱਖ ਸਰਕਲਾਂ ਅੰਦਰ ਪ੍ਰਧਾਨ ਨਿਯੁਕਤ ਕੀਤੇ ਹਨ, ਜਿਸ ਤਹਿਤ ਸਰਕਲ ਬੁੱਲ੍ਹੋਵਾਲ ਤੋਂ ਜਗਪਾਲ ਸਿੰਘ ਖੱਬਲਾਂ ਨੂੰ ਸਰਕਲ ਬੁੱਲ੍ਹੋਵਾਲ ਦੀ ਜ਼ਿੰਮੇਵਾਰੀ ਦਾ ਕਾਰਜਭਾਰ ਸੰਭਾਲਦਿਆਂ ਮੁੜ ਪ੍ਰਧਾਨ ਵਜੋਂ ਸੇਵਾਵਾਂ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ | ਇਸ ਮੌਕੇ ਪਿਛਲੇ 25 ਸਾਲਾਂ ਤੋਂ ਸਰਕਲ ਪ੍ਰਧਾਨ ਵਜੋ ਬੇਦਾਗ ਸੇਵਾਵਾਂ ਨਿਭਾ ਰਹੇ ਪ੍ਰਧਾਨ ਜਗਪਾਲ ਸਿੰਘ ਖੱਬਲਾਂ ਨੇ ਕਿਹਾ ਕਿ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਜੋ ਉਨ੍ਹਾਂ ਨੂੰ ਪਾਰਟੀ ਦੀ ਸੇਵਾ ਦਿੱਤੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨਗੇ |
ਪਿਛਲੀ ਖ਼ਬਰ ਪਾਵਰਕਾਮ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਖੰਨਾ ਦੇ ਯਤਨਾਂ ਸਦਕਾ ਗੌਤਮ ਨਈਅਰ ਅਮਰੀਕਾ ਤੋਂ ਵਾਪਸ ਪਰਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।