28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਸਟਿਸ ਮੀਨਾਕਸ਼ੀ ਆਈ ਮਹਿਤਾ ਵਲੋਂ 'ਵਲਨਰੇਬਲ ਵਿਟਨੈਸ ਡੈਪੋਜਿਸ਼ਨ ਸੈਂਟਰ' ਦਾ ਉਦਘਾਟਨ

ਅਜੀਤ ਡੈਸਕ 18-02-2026

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਨਿਆਂਇਕ ਕੰਪਲੈਕਸ ਹੁਸ਼ਿਆਰਪੁਰ 'ਚ ਨਿਆਂ ਪ੍ਰਕਿਰਿਆ ਨੂੰ ਹੋਰ ਸੰਵੇਦਨਸ਼ੀਲ, ਸੁਰੱਖਿਅਤ ਅਤੇ ਪੀੜਤ-ਹਿਤੈਸ਼ੀ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਪਹਿਲ ਤਹਿਤ ਵਲਨਰੇਬਲ ਵਿਟਨੈਸ ਡੈਪੋਜਿਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਕੇਂਦਰ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਿਟਸ ਮੀਨਾਕਸ਼ੀ ਆਈ ਮਹਿਤਾ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਨਿਆਂਇਕ ਕੰਪਲੈਕਸ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਦੱਸਿਆ ਕਿ ਇਸ ਕੇਂਦਰ ਦੀ ਸਥਾਪਨਾ ਦਾ ਉਦੇਸ਼ ਸੰਵੇਦਨਸ਼ੀਲ ਮਾਮਲਿਆਂ ਵਿਚ ਗਵਾਹਾਂ, ਵਿਸ਼ੇਸ਼ ਕਰਕੇ ਅÏਰਤਾਂ, ਬੱਚਿਆਂ ਅਤੇ ਕਮਜ਼ੋਰ ਵਰਗ ਨਾਲ ਸੰਬੰਧਤ ਪੀੜਤਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਤਣਾਅ-ਮੁਕਤ ਵਾਤਾਵਰਨ ਵਿਚ ਬਿਆਨ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ | ਕੇਂਦਰ ਵਿਚ ਆਧੁਨਿਕ ਆਡੀਓ-ਵੀਡੀਓ ਰਿਕਾਰਡਿੰਗ ਪ੍ਰਣਾਲੀ, ਗੁਪਤਤਾ ਨੂੰ ਯਕੀਨੀ ਬਣਾਉਣ ਦੇ ਉਪਾਅ ਅਤੇ ਮਨੋਵਿਗਿਆਨਕ ਤੌਰ 'ਤੇ ਅਨੁਕੂਲ ਵਾਤਾਵਰਣ ਉਪਲਬੱਧ ਕਰਵਾਇਆ ਗਿਆ ਹੈ, ਜਿਸ ਨਾਲ ਗਵਾਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਬਿਆਨ ਦੇ ਸਕਣ | ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਹੋਰ ਮਨੁੱਖੀ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਕੇਂਦਰ ਪੀੜਤਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਇਹ ਸਹੂਲਤ ਨਿਆਂਇਕ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਵੇਦਨਸ਼ੀਲ ਬਣਾਉਣ ਵਿਚ ਸਹਾਈ ਸਿਧ ਹੋਵੇਗੀ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਪੀ. ਐਸ. ਘੁੰਮਣ ਤੇ ਹੋਰ ਵਕੀਲ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਟੀ.ਐਸ.ਯੂ. ਅਤੇ ਜੁਆਇੰਟ ਫੋਰਮ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ... ਅਗਲੀ ਖ਼ਬਰ ਪਾਵਰਕਾਮ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।