28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਭਲਕੇ ਐੱਨ. ਪੀ. ਐੱਸ. ਪੀੜਤ ਕਰਮਚਾਰੀ ਫੂਕਣਗੇ ਮੁੱਖ ਮੰਤਰੀ ਦਾ ਪੁਤਲਾ

ਅਜੀਤ ਡੈਸਕ 18-02-2026
ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ) -ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਦੇ ਬਲਾਕ ਪ੍ਰਧਾਨ ਸਤਪਾਲ ਮਿਨਹਾਸ ਨੇ ਕਿਹਾ ਕਿ ਪੰਜਾਬ ਸਰਕਾਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ | ਇਸ ਤੋਂ ਇਲਾਵਾ 18 ਨਵੰਬਰ 2022 ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਅਫਸੋਸ 3 ਸਾਲ ਤੋਂ ਵੱਧ ਸਮਾਂ ਹੋ ਗਿਆ ਤੇ ਸਰਕਾਰ ਆਪਣਾ ਨੋਟੀਫਿਕੇਸ਼ਨ ਵੀ ਲਾਗੂ ਨਹੀਂ ਕਰ ਸੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਸਬੰਧੀ ਸਾਜਿਸ਼ ਤਹਿਤ ਧਾਰੀ ਚੁੱਪੀ ਕਾਰਨ ਮੁਲਾਜ਼ਮਾਂ ਵਿਚ ਰੋਹ ਵੱਧਦਾ ਜਾ ਰਿਹਾ ਹੈ ਜਿਸ ਕਰਕੇ 19 ਫਰਵਰੀ ਨੂੰ ਬੰਗਾ ਚੌਂਕ ਗੜ੍ਹਸ਼ੰਕਰ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ.ਪੀ.ਐੱਸ. ਪੀੜਿਤ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ |
ਪਿਛਲੀ ਖ਼ਬਰ ਹੁਸ਼ਿਆਰਪੁਰ ਤੋਂ ਹਿਮਾਚਲ ਹੱਦ ਤੱਕ ਜਾਂਦੀ ਸੜਕ ਦੀ ਹਾਲਤ ਬਦ ਤੋਂ ਬਦਤਰ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਟੀ.ਐਸ.ਯੂ. ਅਤੇ ਜੁਆਇੰਟ ਫੋਰਮ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।