28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-02-2026
ਟਾਂਡਾ ਉੜਮੁੜ, 17 ਫਰਵਰੀ (ਭਗਵਾਨ ਸਿੰਘ ਸੈਣੀ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ ਰੇਖ ਵਿਚ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕਰਵਾਏ ਗਏ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਖੁੱਲੇ੍ਹ ਦੀਵਾਨ ਹਾਲ ਵਿਚ ਕੀਰਤਨ ਦਰਬਾਰ ਸਜਾਇਆ ਗਿਆ ਜਿਸ 'ਚ ਪੰਥ ਪ੍ਰਸਿੱਧ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ ਅਤੇ ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਿੱਥੇ ਬਾਬਾ ਕੁਲਦੀਪ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਆਈਆਂ ਹੋਈਆਂ ਸੰਗਤਾਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੀ ਟੀਮ ਵਲੋਂ ਡਾਕਟਰ ਲਵਪ੍ਰੀਤ ਸਿੰਘ ਪਾਵਲਾ ਦੀ ਅਗਵਾਈ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 150 ਮਰੀਜ਼ਾਂ ਦਾ ਚੈੱਕ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਬਾਬਾ ਕੁਲਦੀਪ ਸਿੰਘ ਡਾਕਟਰ ਲਵਪ੍ਰੀਤ ਸਿੰਘ ਪਾਵਲਾ ਜਸਪ੍ਰੀਤ ਸਿੰਘ ਸੈਣੀ ਹਰਸੀ ਪਿੰਡ ਭਾਈ ਕੁਲਵਿੰਦਰ ਸਿੰਘ ਕੰਗ ਮਾਈ ਸੰਦੀਪ ਸਿੰਘ ਕਰਾਲਾ ਨਵਕਰਨ ਸਿੰਘ ਭਾਈ ਇੰਦਰਜੀਤ ਸਿੰਘ ਦਿਲ ਸ਼ੇਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਸੈਣੀ ਸਮਾਜ ਸੂਬੇ ਦੇ ਹਰੇਕ ਹਲਕੇ 'ਚ ਮੀਟਿੰਗਾਂ ਕਰ ਕੇ ਆਪਣੀ ਅਲੱਗ ਪਹਿਚਾਣ ਬਣਾਏਗਾ-ਲਾਲੀ, ਲੱਕੀ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਚ 'ਅਲਵਿਦਾ' ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।