28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਾਂਗਰਸੀ ਆਗੂਆਂ ਦੀ ਮੀਟਿੰਗ

ਅਜੀਤ ਡੈਸਕ 18-02-2026
ਦਸੂਹਾ, 17 ਫਰਵਰੀ (ਕੌਸ਼ਲ)-ਵਿਧਾਨ ਸਭਾ ਹਲਕਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਬੁੱਧੋਬਰਕਤ ਵਿਖੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਜੱਗਾ ਦੀ ਯੋਗ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪਾਰਟੀ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ, ਵਰਕਰਾਂ ਦੀ ਸਰਗਰਮੀ ਅਤੇ ਆਉਣ ਵਾਲੀਆਂ ਚੋਣਾਂ ਲਈ ਵਿਸਥਾਰਪੂਰਵਕ ਰੋਡ ਮੈਪ ਤਿਆਰ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਉਪਲਬਧੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਜੋੜਿਆ ਜਾਵੇਗਾ | ਮੀਟਿੰਗ ਵਿਚ ਮੁਨੀਸ਼ ਚੱਢਾ ਤਲਵਾੜਾ, ਐਡਵੋਕੇਟ ਭੁਪਿੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਮਿੱਠੀ ਗਿੱਲ, ਰਣਜੀਤ ਸਿੰਘ ਸੰਨ੍ਹੀ ਰਾਜਪੂਤ (ਸਾਬਕਾ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਦਸੂਹਾ), ਮੰਗਜੀਤ ਸਿੰਘ ਗੰਬੋਵਾਲ (ਸਾਬਕਾ ਜਰਨਲ ਸਕੱਤਰ ਯੂਥ ਕਾਂਗਰਸ ਪੰਜਾਬ), ਉੱਘੇ ਸਮਾਜ ਸੇਵਕ, ਵਿਦਵਾਨ ਜਗਦੀਸ਼ ਸਿੰਘ ਸੋਹੀ ਅਤੇ ਭੁਪਿੰਦਰ ਸਿੰਘ ਭਿਧੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ (ਹੈੱਡ ਆਫ਼ਿਸ) ਮੁਕੇਰੀਆਂ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੱਲੋਵਾਲ ਖਨੂਰ 'ਚ ਕੀਰਤਨ ਦਰਬਾਰ 21 ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।