ਅੱਡਾ ਸਰਾਂ, 18 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਰਾਮਪੁਰ ਦੇ ਮੋੜ ਨੇੜੇ ਕਾਰ ਦੀ ਲਪੇਟ 'ਚ ਆਉਣ ਕਾਰਨ 8 ਵਰਿ੍ਹਆਂ ਦੀ ਬੱਚੀ ਦੀ ਮੌਤ ਹੋ ਗਈ | ਇਸ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਈ ਲੜਕੀ ਗੁਰਕੀਰਤ ਕੌਰ ਦੇ ਪਿਤਾ ਅੰਮਿ੍ਤਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰਾਮਪੁਰ ਦੇ ਬਿਆਨ ਦੇ ਆਧਾਰ 'ਤੇ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਦਰਜ ਕੀਤਾ ਹੈ | ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ 16 ਫਰਵਰੀ ਦੀ ਸ਼ਾਮ ਨੂੰ ਉਹ ਆਪਣੀਆਂ ਬੇਟੀਆਂ ਨਾਲ ਕੰਧਾਲਾ ਜੱਟਾਂ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ, ਜਦੋਂ ਉਹ ਰਾਮਪੁਰ ਮੋੜ ਨੇੜੇ ਸੜਕ ਪਾਰ ਕਰਨ ਲਈ ਸੜਕ ਕਿਨਾਰੇ ਖੜ੍ਹੇ ਸਨ ਤਾਂ ਹੁਸ਼ਿਆਰਪੁਰ ਵਲੋਂ ਤੇਜ਼ ਰਫ਼ਤਾਰ ਕਾਰ ਨੇ ਗੁਰਕੀਰਤ ਕੌਰ 'ਚ ਟੱਕਰ ਮਾਰ ਦਿੱਤੀ ਅਤੇ ਚਾਲਕ ਆਪਣੀ ਕਾਰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦਾ ਨੰਬਰ ਉਸ ਨੇ ਪੜ੍ਹ ਕੇ ਪੁਲਿਸ ਨੂੰ ਦੇ ਦਿੱਤਾ ਹੈ | ਗੰਭੀਰ ਜ਼ਖ਼ਮੀ ਗੁਰਕੀਰਤ ਕੌਰ ਨੂੰ ਉਸ ਨੇ ਹਸਪਤਾਲ ਲਿਜਾਇਆ, ਪ੍ਰੰਤੂ ਉਸ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |