ਰਾਮਗੜ੍ਹ ਸੀਕਰੀ, 18 ਫਰਵਰੀ (ਕਟੋਚ)- ਪੁਰਾਣੀ ਪੈਨਸਨ ਦੀ ਬਹਾਲੀ ਅਤੇ ਪਦ-ਉਨਤੀਆਂ ਲਈ ਜਬਰੀ ਥੋਪੀ ਗਈ ਟੈੱਟ ਦੀ ਸ਼ਰਤ ਖ਼ਿਲਾਫ਼ ਅੱਜ 19 ਫਰਵਰੀ ਨੂੰ ਤਹਿਸੀਲ ਕੰਪਲੈਕਸ ਤਲਵਾੜਾ ਸਾਹਮਣੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਜਾਵੇਗਾ | ਉਕਤ ਪ੍ਰਗਟਾਵਾ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬੁਲਾਰੇ ਵਰਿੰਦਰ ਵਿਕੀ ਨੇ ਦੱਸਿਆ ਕਿ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵੀ ਆਪਣੇ ਵਾਅਦੇ ਨੂੰ ਹਕੀਕਤ ਵਿਚ ਨਹੀਂ ਬਦਲ ਸਕੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮੁੱਦਾ ਠੰਢੇ ਬਸਤੇ ਵਿਚ ਪਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਅਰਥੀ ਫੂਕ ਮੁਜ਼ਾਹਰਾ ਸੂਬਾ ਕਨਵੀਨਰ ਜਸਵੀਰ ਤਲਵਾੜਾ ਦੀ ਅਗਵਾਈ ਵਿਚ ਸਮੁੱਚੇ ਸੂਬੇ ਵਿਚ ਕਰਵਾਇਆ ਜਾ ਰਿਹਾ ਹੈ |